ਭਾਜਪਾ 20-30 ਵਿਧਾਇਕ ਖਰੀਦਣ ਦੇ ਯਤਨਾਂ ‘ਚ : ਰਾਓ

0
319

ਹੈਦਰਾਬਾਦ : ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਦੋਸ਼ ਲਾਇਆ ਹੈ ਕਿ ਰਾਜ ਸਰਕਾਰ ਨੂੰ ਅਸਥਿਰ ਕਰਨ ਲਈ ਭਾਜਪਾ ਤਿਲੰਗਾਨਾ ਰਾਸ਼ਟਰ ਸਮਿਤੀ ਦੇ 20-30 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ |
ਉੱਧਰ, ਤਿਲੰਗਾਨਾ ਰਾਸ਼ਟਰ ਸਮਿਤੀ ਦੇ ਚਾਰ ਵਿਧਾਇਕਾਂ ਨੂੰ ਕਥਿਤ ਤੌਰ ‘ਤੇ ਖਰੀਦਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ | ਇਹ ਗਿ੍ਫਤਾਰੀਆਂ ਸ਼ਨੀਵਾਰ ਰਾਤ ਨੂੰ ਕੀਤੀਆਂ ਗਈਆਂ | ਇਸ ਤੋਂ ਪਹਿਲਾਂ ਤਿਲੰਗਾਨਾ ਹਾਈ ਕੋਰਟ ਨੇ ਮੁਲਜ਼ਮਾਂ ਨੂੰ ਪੁਲਸ ਅੱਗੇ ਆਤਮ-ਸਮਰਪਣ ਕਰਨ ਦਾ ਨਿਰਦੇਸ਼ ਦੇਣ ਵਾਲੇ ਹੇਠਲੀ ਅਦਾਲਤ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ |

LEAVE A REPLY

Please enter your comment!
Please enter your name here