ਹਜ਼ਾਰਾਂ ਲੋਕਾਂ ਦੀ ਮੌਜੂਦਗੀ ‘ਚ ਸਿੱਧੂ ਮੂਸੇਵਾਲਾ ਨੂੰ ਅੰਤਮ ਵਿਦਾਈ

0
359

ਮਾਨਸਾ (ਰੀਤਵਾਲ)-ਸਿੱਧੂ ਮੂਸੇਵਾਲਾ ਦਾ ਮੰਗਲਵਾਰ ਪਿੰਡ ਮੂਸੇਵਾਲਾ ਵਿਖੇ ਅੰਤਮ ਸੰਸਕਾਰ ਕੀਤਾ ਗਿਆ | ਉਸ ਦੀ ਆਖਰੀ ਝਲਕ ਵੇਖਣ ਪੁੱਜੇ ਹਜ਼ਾਰਾਂ ਲੋਕਾਂ ਦਾ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਹੱਥ ਜੋੜ ਕੇ ਧੰਨਵਾਦ ਕੀਤਾ | ਪਿਤਾ ਨੇ ਆਪਣੀ ਪੱਗ ਲਾਹ ਕੇ ਪ੍ਰਸੰਸਕਾਂ ਦਾ ਧੰਨਵਾਦ ਕੀਤਾ |
ਮੂਸੇਵਾਲਾ ਦੇ ਅੰਤਮ ਸੰਸਕਾਰ ਮੌਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ | ਉਨ੍ਹਾ ਦੇ ਪ੍ਰਸੰਸਕਾਂ ਨੇ ਉਸ ਦੀ ਸੁਰੱਖਿਆ ਹਟਾਏ ਜਾਣ ਅਤੇ ਜਾਣਕਾਰੀ ਜਨਤਕ ਕੀਤੇ ਜਾਣ ‘ਤੇ ਸਰਕਾਰ ਤੋਂ ਨਾਰਾਜ਼ਗੀ ਜ਼ਾਹਰ ਕੀਤੀ | ਅੰਤਮ ਸੰਸਕਾਰ ਤੋਂ ਪਹਿਲਾਂ ਮਾਤਾ ਚਰਨ ਕੌਰ ਨੇ ਪੁੱਤ ਦੇ ਸਿਰ ਉਤੇ ਆਖਰੀ ਵਾਰ ਜੂੜਾ ਕੀਤਾ ਤੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤਰ ਦੇ ਸਿਰ ਉਤੇ ਉਨਾਭੀ ਰੰਗ ਦੀ ਪੱਗ ਨੂੰ ਅੰਤਮ ਵਿਦਾਇਗੀ ਵੇਲੇ ਸਜਾਇਆ ਗਿਆ | ਵੱਡੀ ਗਿਣਤੀ ‘ਚ ਲੋਕ ਅੱਧੀ ਰਾਤ ਤੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੋਂ ਪੁੱਜੇ | ਦੇਹ ਨੂੰ ਸਸਕਾਰ ਲਈ ਸਿੱਧੂ ਮੂਸੇਵਾਲਾ ਦੇ ਮਨਪਸੰਦ ਟਰੈਕਟਰ 5911 ਉੱਤੇ ਲਿਜਾਇਆ ਗਿਆ | ਅੰਤਮ ਸੰਸਕਾਰ ਪਿੰਡ ਮੂਸਾ ਦੀ ਸ਼ਮਸ਼ਾਨ ਭੂਮੀ ਵਿੱਚ ਕਰਨ ਦੀ ਥਾਂ, ਉਸ ਦੇ ਆਪਣੇ ਖੇਤਾਂ ਵਿਚ ਕੀਤਾ ਗਿਆ |

LEAVE A REPLY

Please enter your comment!
Please enter your name here