ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਬੁੱਧਵਾਰ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ | ਇਸ ਦੇ ਨਾਲ ਹੀ ਕਾਰਨ ਦੱਸੋ ਨੋਟਿਸ ਜਾਰੀ ਕਰਕੇ 48 ਘੰਟਿਆਂ ‘ਚ ਜਵਾਬ ਮੰਗ ਲਿਆ | ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ‘ਚ ਲਿਆ ਗਿਆ | ਬੀਬੀ ਜਗੀਰ ਕੌਰ ਨੇ ਪਾਰਟੀ ਫੈਸਲੇ ਤੋਂ ਬਾਹਰ ਜਾ ਕੇ 9 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਉਨ੍ਹਾ ਨੂੰ ਮਨਾਉਣ ਉਨ੍ਹਾ ਦੇ ਘਰ ਵੀ ਗਏ, ਪਰ ਉਨ੍ਹਾ ਆਪਣੇ ਫੈਸਲੇ ‘ਤੇ ਕਾਇਮ ਰਹਿਣ ਦੀ ਗੱਲ ਕਹੀ | ਉਸ ਤੋਂ ਬਾਅਦ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ‘ਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ |





