ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਛੇ ਦਿਨ ਬਾਅਦ ਦੇਸ਼ ਦੀਆਂ ਮੱਧਕਾਲੀ ਚੋਣਾਂ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੋਣ ਧਾਂਦਲੀ ਦੇ ਲਗਾਏ ਝੂਠੇ ਦੋਸ਼ਾਂ ਤੇ ਇਨ੍ਹਾਂ ਕਾਰਨ ਹੋਈ ਚੋਣ ਹਿੰਸਾ ਕਾਰਨ ਦੇਸ਼ ਦਾ ਲੋਕਤੰਤਰ ਖਤਰੇ ‘ਚ ਹੈ | ਬਾਇਡਨ ਨੇ ਪ੍ਰਤੀਨਿਧੀ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਦੇ ਪਤੀ ‘ਤੇ ਹੋਏ ਹਮਲੇ ਦਾ ਖਾਸ ਤੌਰ ‘ਤੇ ਜ਼ਿਕਰ ਕਰਦਿਆਂ ਕਿਹਾ ਕਿ ਟਰੰਪ ਵੱਲੋਂ ਚੋਣ ਧੋਖਾਧੜੀ ਦੇ ਝੂਠੇ ਦੋਸ਼ਾਂ ਕਾਰਨ ਪਿਛਲੇ ਦੋ ਸਾਲਾਂ ਤੋਂ ਸਿਆਸੀ ਹਿੰਸਾ ਅਤੇ ਵੋਟਰਾਂ ਨੂੰ ਡਰਾਉਣ-ਧਮਕਾਉਣ ਦੇ ਮਾਮਲੇ ਵਧ ਗਏ ਹਨ |




