ਜਲੰਧਰ (ਰਾਜੇਸ਼ ਥਾਪਾ)
ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਕਾਰਨ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਕੁਰੱਪਸ਼ਨ, ਘੱਟ ਗਿਣਤੀਆਂ ‘ਤੇ ਤਸ਼ੱਦਦ, ਬਲਾਤਕਾਰ, ਫ਼ਿਰਕੂ ਕਤਲਾਂ ਵਿਰੁੱਧ ਖੱਬੀਆਂ ਪਾਰਟੀਆਂ ਦੇ ਕਾਰਕੁਨਾਂ ਨੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇਕੱਠ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਜ਼ਿਲ੍ਹਾ ਜਲੰਧਰ ਦੇ ਸਕੱਤਰ ਐਡਵੋਕੇਟ ਰਜਿੰਦਰ ਮੰਡ ਨੇ ਕਿਹਾ ਕਿ ਜਦੋਂ ਦੀ ਕੇਂਦਰ ‘ਚ ਮੋਦੀ ਸਰਕਾਰ ਆਈ ਹੈ, ਉਦੋਂ ਦੀ ਮਹਿੰਗਾਈ, ਬੇਰੁਜ਼ਗਾਰੀ ਤੇ ਫਿਰਕਾਪ੍ਰਸਤੀ ਵਧੀ ਹੈ | ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ ਤੇ ਉਹਨਾਂ ਲਈ ਦੋ ਡੰਗ ਦੀ ਰੋਟੀ ਦੇ ਵੀ ਲਾਲੇ ਪੈ ਗਏ ਹਨ | ਇਕੱਠ ਨੂੰ ਰਜੇਸ਼ ਥਾਪਾ, ਸੁਖਜੀਤ ਕੌਰ, ਮਹਿੰਦਰ ਰਾਮ ਫੁਗਲਾਣਾ, ਬੀਵੀ ਐਂਥਨੀ, ਸੁਖਵਿੰਦਰ ਨਾਗੀ, ਪਰਕਾਸ਼ ਕਲੇਰ, ਬੱਬੀ ਤੇ ਨਰਿੰਦਰ ਕੁਮਾਰ ਨੰਦਾ ਨੇ ਸੰਬੋਧਨ ਕੀਤਾ | ਇਸ ਮੌਕੇ ਮੀਨਾ ਰਾਣੀ, ਰੇਨੂ ਬਾਲ, ਮਨਪ੍ਰੀਤ, ਬੰਦਨਾ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਮੋਹਨ ਲਾਲ, ਲੱਕੀ, ਕੁਲਦੀਪ, ਵਰਿਆਮ, ਅਸ਼ੋਕ ਕੁਮਾਰ, ਵੀਰ ਕੁਮਾਰ, ਗੁਰਦੀਪ ਸਿੰਘ, ਰਣਜੀਤ ਸਿੰਘ ਤੇ ਹੋਰ ਹਾਜ਼ਰ ਸਨ | ਆਗੂਆਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਫੈਲਾਈ ਜਾ ਰਹੀ ਫਿਰਕਾਪ੍ਰਸਤੀ, ਲੋਕਾਂ ਅੰਦਰ ਫੈਲਾਈ ਜਾ ਰਹੀ ਫਿਰਕੂ ਜ਼ਹਿਰ ਦੀ ਨਿੰਦਾ ਕੀਤੀ | ਦੇਸ਼ ਭਗਤ ਯਾਦਗਾਰ ਹਾਲ ਤੋਂ ਬੀ ਐੱਮ ਸੀ ਚੌਕ ਤੱਕ ਰੋਸ ਮੁਜ਼ਾਹਰਾ ਵੀ ਕੀਤਾ ਤੇ ਨਾਅਰੇਬਾਜ਼ੀ ਕੀਤੀ | ਬੀ ਐੱਮ ਸੀ ਚੌਕ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ |