ਬੀਬੀ ਅਕਾਲੀ ਦਲ ‘ਚੋਂ ਬਾਹਰ

0
263

ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਨੇ ਬਾਗੀ ਹੋਈ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ | ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸੋਮਵਾਰ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ | ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਹਾਲਾਂਕਿ ਇਸ ਦੌਰਾਨ ਇਹ ਕਹਿ ਕੇ ਵਿਵਾਦ ਛੇੜ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਬੀਬੀ ਜਗੀਰ ਕੌਰ ਦੇ ‘ਮਾੜੇ ਕੰਮਾਂ’ ਲਈ ਢਾਲ ਬਣ ਕੇ ਉਨ੍ਹਾ ਨੂੰ ਬਚਾਉਂਦਾ ਰਿਹਾ ਹੈ | ਉਨ੍ਹਾ ਦਾਅਵਾ ਕੀਤਾ ਕਿ ਭਾਜਪਾ ਆਗੂ ਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪਾਰਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਰਮਿਆਨ ਪਾੜ ਪਾਉਣ ਦੀਆਂ ਵਿਉਂਤਾਂ ਘੜ ਰਹੇ ਹਨ | ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਲਈ ਵਰਤਮਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਿਆ ਹੈ, ਜਦਕਿ ਬੀਬੀ ਜਗੀਰ ਕੌਰ ਨੇ ਵੀ ਚੋਣ ਲੜਨ ਦਾ ਐਲਾਨ ਕੀਤਾ ਹੈ | ਅਕਾਲੀ ਦਲ ਨੇ ਬੀਬੀ ਨੂੰ ਚੋਣ ਨਾ ਲੜਨ ਦੀ ਅਪੀਲ ਕੀਤੀ ਸੀ, ਪਰ ਉਹ ਨਹੀਂ ਮੰਨੇ |

LEAVE A REPLY

Please enter your comment!
Please enter your name here