ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਿੱਖਿਆ ਮੁਨਾਫਾ ਕਮਾਉਣ ਦਾ ਜ਼ਰੀਆ ਨਹੀਂ ਅਤੇ ਟਿਊਸ਼ਨ ਫੀਸ ਹਮੇਸ਼ਾ ਸਸਤੀ ਹੋਣੀ ਚਾਹੀਦੀ ਹੈ | ਇਸ ਦੇ ਨਾਲ ਹੀ ਅਦਾਲਤ ਨੇ ਮੈਡੀਕਲ ਕਾਲਜਾਂ ‘ਚ ਟਿਊਸਨ ਫੀਸ 24 ਲੱਖ ਰੁਪਏ ਸਾਲਾਨਾ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਰੱਦ ਕਰਨ ਦੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ | ਜਸਟਿਸ ਐੱਮ ਆਰ ਸ਼ਾਹ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਪਟੀਸ਼ਨਰ ਨਰਾਇਣ ਮੈਡੀਕਲ ਕਾਲਜ ਅਤੇ ਆਂਧਰਾ ਪ੍ਰਦੇਸ਼ ‘ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ | ਇਹ ਰਕਮ ਛੇ ਹਫਤਿਆਂ ਦੇ ਅੰਦਰ ਅਦਾਲਤ ਦੀ ਰਜਿਸਟਰੀ ‘ਚ ਜਮ੍ਹਾਂ ਕਰਾਉਣੀ ਹੋਵੇਗੀ



