24.4 C
Jalandhar
Tuesday, April 16, 2024
spot_img

ਮਾਨ ਸਰਕਾਰ ਨੇ ਬੰਦੂਕ ਦੀ ਨਾਲੀ ਨੂੰ ਹੱਥ ਪਾਇਆ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ‘ਚ ਕਾਨੂੰਨ-ਕਾਨੂੰਨ ਦੇ ਮਾਮਲੇ ‘ਤੇ ਘਿਰੀ ਸਰਕਾਰ ਨੇ ਬੰਦੂਕ ਕਲਚਰ ਅਤੇ ਹਿੰਸਾ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਦਾ ਦਿਖਾਵਾ ਕਰਨ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ | ਰਾਜ ਸਰਕਾਰ ਨੇ ਇਸ ਦੇ ਨਾਲ ਅਗਲੇ ਤਿੰਨ ਮਹੀਨਿਆਂ ‘ਚ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਵੀ ਹੁਕਮ ਦਿੱਤੇ ਹਨ | ਹੁਕਮਾਂ ‘ਚ ਕਿਹਾ ਗਿਆ ਹੈ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਫੈਲਾਉਣ ਵਾਲੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਐੱਫ ਆਈ ਆਰ ਦਰਜ ਕੀਤੀ ਜਾਵੇ | ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ | ਸੋਸ਼ਲ ਮੀਡੀਆ ਸਮੇਤ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ | ਜਨਤਕ ਇਕੱਠਾਂ, ਧਾਰਮਕ ਸਥਾਨਾਂ, ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ‘ਚ ਹਥਿਆਰ ਲੈ ਕੇ ਜਾਣ ਅਤੇ ਵਿਖਾਉਣ ‘ਤੇ ਮੁਕੰਮਲ ਪਾਬੰਦੀ ਹੈ | ਅਸਲਾ ਲਾਇਸੈਂਸਾਂ ਦੀ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਸਮੀਖਿਆ ਹੋਣੀ ਚਾਹੀਦੀ ਹੈ ਅਤੇ ਜੇ ਕੋਈ ਅਸਲਾ ਲਾਇਸੈਂਸ ਕਿਸੇ ਗਲਤ ਵਿਅਕਤੀ ਨੂੰ ਜਾਰੀ ਹੋਇਆ ਹੈ ਤਾਂ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ | ਆਉਣ ਵਾਲੇ ਦਿਨਾਂ ‘ਚ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕੀਤੀ ਜਾਵੇ |

Related Articles

LEAVE A REPLY

Please enter your comment!
Please enter your name here

Latest Articles