ਟੋਰਾਂਟੋ : ਕੈਨੇਡਾ ‘ਚ ਕੇਂਦਰੀ ਹਥਿਆਰਬੰਦ ਬਲਾਂ (ਸੀ ਏ ਐੱਫ) ਨੇ ਐਲਾਨ ਕੀਤਾ ਹੈ ਕਿ ਸਥਾਈ ਨਿਵਾਸੀਆਂ ਨੂੰ ਹੁਣ ਸੇਵਾਵਾਂ ‘ਚ ਭਰਤੀ ਦੀ ਇਜਾਜ਼ਤ ਦਿੱਤੀ ਜਾਵੇਗੀ, ਕਿਉਂਕਿ ਫੌਜ ਜਵਾਨਾਂ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ |
ਕੈਨੇਡਾ ‘ਚ ਸਥਾਈ ਨਿਵਾਸੀਆਂ ‘ਚ ਵੱਡੀ ਗਿਣਤੀ ਭਾਰਤੀ ਹਨ ਅਤੇ ਸੀ ਏ ਐੱਫ ਦੇ ਫੈਸਲੇ ਨਾਲ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ | ਇਕ ਖਬਰ ਅਨੁਸਾਰ ਰਾਇਲ ਕੈਨੇਡੀਅਨ ਮਾਊਾਟਿਡ ਪੁਲਸ ਦੀ ਪੁਰਾਣੀ ਭਰਤੀ ਪ੍ਰਕਿਰਿਆ ‘ਚ ਬਦਲਾਅ ਦੇ ਐਲਾਨ ਦੇ ਪੰਜ ਵਰਿ੍ਹਆਂ ਬਾਅਦ ਇਹ ਐਲਾਨ ਕੀਤਾ ਗਿਆ ਹੈ | ਇਸ ਨਾਲ ਕੈਨੇਡਾ ‘ਚ 10 ਵਰਿ੍ਹਆਂ ਤੋਂ ਰਹਿ ਰਹੇ ਸਥਾਈ ਨਿਵਾਸੀਆਂ ਨੂੰ ਅਪਲਾਈ ਕਰਨ ਦੀ ਇਜਾਜ਼ਤ ਮਿਲੇਗੀ |





