ਰੈਗਿੰਗ ਕੇਸ ‘ਚ 3 ਹੋਰ ਫੜੇ

0
315

ਹੈਦਰਾਬਾਦ : ਇੱਥੇ ਬਿਜ਼ਨਸ ਸਕੂਲ ਦੇ ਅੱਠ ਵਿਦਿਆਰਥੀਆਂ ਨੂੰ ਕਥਿਤ ਤੌਰ ‘ਤੇ ਰੈਗਿੰਗ ਕਰਨ ਅਤੇ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਗਿ੍ਫਤਾਰ ਕੀਤਾ ਗਿਆ ਹੈ |
ਇਸ ਘਟਨਾ ਨਾਲ ਸੰਬੰਧਤ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਫਿਰਕੂ ਮੋੜ ਲੈ ਲਿਆ ਸੀ | ਪੰਜ ਵਿਦਿਆਰਥੀਆਂ ਨੂੰ ਪਹਿਲਾਂ ਹੀ ਗਿ੍ਫਤਾਰ ਕਰ ਲਿਆ ਗਿਆ ਸੀ, ਜਦਕਿ ਤਿੰਨ ਹੋਰਨਾਂ ਨੂੰ ਸੋਮਵਾਰ ਗਿ੍ਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ | ਇਸ ਦੇ ਨਾਲ ਹੀ ਦੋ ਹੋਰ ਮੁਲਜ਼ਮ ਵਿਦਿਆਰਥੀਆਂ ਨੂੰ ਗਿ੍ਫਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ | ਘਟਨਾ ਦੇ ਸੰਬੰਧ ਵਿਚ ਕਾਰਵਾਈ ਨਾ ਕਰਨ ਦੇ ਦੋਸ਼ ਵਿਚ ਬਿਜ਼ਨਸ ਸਕੂਲ ਦੇ ਪ੍ਰਬੰਧਕਾਂ ਦੇ 9 ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ |

LEAVE A REPLY

Please enter your comment!
Please enter your name here