ਵਾਰਸਾ : ਪੋਲੈਂਡ ਦਾ ਕਹਿਣਾ ਹੈ ਕਿ ਰੂਸ ਦੀ ਬਣੀ ਮਿਜ਼ਾਈਲ ਦੇਸ਼ ਦੇ ਪੂਰਬੀ ਹਿੱਸੇ ‘ਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ | ਇਸ ਦੇ ਨਾਲ ਹੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਰੂਸ ਵੱਲੋਂ ਮਿਜ਼ਾਈਲ ਦਾਗਣ ਦੀ ਸੰਭਾਵਨਾ ਘੱਟ ਹੈ, ਪਰ ਉਹ ਪੋਲੈਂਡ ਦੀ ਜਾਂਚ ‘ਚ ਸਹਿਯੋਗ ਕਰਨਗੇ | ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਇਸ ਹਮਲੇ ਨੂੰ ਯੁੱਧ ਨੂੰ ਭੜਕਾਉਣ ਵਾਲਾ ਕਦਮ ਕਰਾਰ ਦਿੱਤਾ ਹੈ | ਉਧਰ, ਰੂਸ ਨੇ ਅਜਿਹੀ ਕਿਸੇ ਕਾਰਵਾਈ ਤੋਂ ਇਨਕਾਰ ਕੀਤਾ ਹੈ | ਇਸ ਦੌਰਾਨ ਅਮਰੀਕਾ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਮੁਤਾਬਕ ਪੋਲੈਂਡ ‘ਚ ਡਿੱਗੀ ਮਿਜ਼ਾਈਲ ਨੂੰ ਯੂਕਰੇਨ ਦੀ ਫੌਜ ਨੇ ਰੂਸ ਵੱਲੋਂ ਦਾਗੀ ਗਈ ਮਿਜ਼ਾਈਲ ਦੇ ਜਵਾਬ ‘ਚ ਛੱਡਿਆ ਸੀ |


