ਕੋਵੈਕਸੀਨ ਘਾਲੇਮਾਲੇ ਤੋਂ ਕੇਂਦਰ ਦਾ ਇਨਕਾਰ

0
250

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਰੱਦ ਕੀਤਾ, ਜਿਨ੍ਹਾਂ ‘ਚ ਦਾਅਵਾ ਕੀਤਾ ਗਿਆ ਹੈ ਕਿ ਕੋਵੈਕਸੀਨ ਨਿਰਮਾਤਾ ਭਾਰਤ ਬਾਇਓਟੈੱਕ ਨੇ ਕੋਰੋਨਾ ਰੋਕੂ ਟੀਕਾ ਲਿਆਉਣ ਲਈ ਸਿਆਸੀ ਦਬਾਅ ਕਾਰਨ ਕੁਝ ਪ੍ਰਕਿਰਿਆਵਾਂ ਨੂੰ ਛੱਡ ਦਿੱਤਾ ਅਤੇ ਕਲੀਨਿਕਲ ਟਰਾਇਲਾਂ ਨੂੰ ਤੇਜ਼ ਕੀਤਾ |
ਮੰਤਰਾਲੇ ਨੇ ਕਿਹਾ ਕਿ ਇਹ ਰਿਪੋਰਟਾਂ ਪੂਰੀ ਤਰ੍ਹਾਂ ਗੁੰਮਰਾਹਕੁੰਨ ਤੇ ਗਲਤ ਹਨ | ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਰਾਸ਼ਟਰੀ ਰੈਗੂਲੇਟਰ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀ ਡੀ ਐੱਸ ਸੀ ਓ) ਨੇ ਐਮਰਜੈਂਸੀ ਵਰਤੋਂ ਦੇ ਅਧਿਕਾਰ ਲਈ ਕੋਵਿਡ-19 ਟੀਕਿਆਂ ਨੂੰ ਮਨਜ਼ੂਰੀ ਦੇਣ ਲਈ ਵਿਗਿਆਨਕ ਪਹੁੰਚ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕੀਤੀ ਹੈ |

LEAVE A REPLY

Please enter your comment!
Please enter your name here