ਸਰਕਾਰ ਕਿਸਾਨਾਂ ਦੀਆਂ ਲਾਲ ਐਂਟਰੀਆਂ ਖਤਮ ਕਰੇ : ਮਜੀਠੀਆ

0
276

ਚੰਡੀਗੜ੍ਹ : ਸਾਬਕਾ ਮਾਲ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਮੰਗ ਕੀਤੀ ਕਿ ਸਰਕਾਰ ਹਜ਼ਾਰਾਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਾਰਜ ਕਰੇ ਅਤੇ ਕਿਹਾ ਕਿ ਕਿਸਾਨ ਪਰਾਲੀ ਸਾੜਨ ਲਈ ਇਸ ਲਈ ਮਜਬੂਰ ਹੋਏ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਰਾਲੀ ਦੀ ਸੰਭਾਲ ‘ਤੇ ਹੁੰਦੇ ਖਰਚ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਵਿਚ ਫੇਲ੍ਹ ਹੋਏ |
ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਸੰਕਟ ਵਿਚ ਕਿਸਾਨਾਂ ਦੇ ਨਾਲ ਹੈ ਤੇ ਪਾਰਟੀ ਕਿਸਾਨਾਂ ‘ਤੇ ਪਰਾਲੀ ਸਾੜਨ ਲਈ ਲਗਾਏ ਜੁਰਮਾਨੇ ਵੀ ਕਿਸੇ ਵੀ ਕੀਮਤ ‘ਤੇ ਨਹੀਂ ਵਸੂਲਣ ਦੇਵੇਗੀ | ਜ਼ਮੀਨੀ ਰਿਕਾਰਡ ਵਿਚੋਂ ਲਾਲ ਐਂਟਰੀਆਂ ਖਤਮ ਨਾ ਕੀਤੀਆਂ ਗਈਆਂ ਤਾਂ ਇਸ ਵਿਰੁੱਧ ਨਿਰੰਤਰ ਮੁਹਿੰਮ ਚਲਾਈ ਜਾਵੇਗੀ | ਉਨ੍ਹਾ ਕਿਹਾ ਕਿ ਆਪ ਸਰਕਾਰ ਨੇ ਉਸੇ ਤਰ੍ਹਾਂ ਇਕ ਹੋਰ ਸੂਚੀ ਤਿਆਰ ਕਰ ਦਿੱਤੀ ਹੈ, ਜਿਵੇਂ ਕੇਂਦਰ ਸਰਕਾਰ ਨੇ ਕਾਲੀ ਸੂਚੀ ਬਣਾਈ ਸੀ | ਹੁਣ ਇਸ ਸੂਚੀ ਕਾਰਨ ਕਿਸਾਨਾਂ ਨੂੰ ਅਣਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਉਹ ਨਾ ਤਾਂ ਕਰਜ਼ਾ ਲੈ ਸਕਣਗੇ ਤੇ ਨਾ ਹੀ ਆਪਣੀ ਜ਼ਮੀਨ ਗਹਿਣੇ ਰੱਖ ਸਕਣਗੇ | ਇਹ ਵਿਤਕਰਾ ਹੈ ਤੇ ਇਹ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹੈ, ਜੋ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ |

LEAVE A REPLY

Please enter your comment!
Please enter your name here