ਚੰਡੀਗੜ੍ਹ, ਆਮ ਆਦਮੀ ਪਾਰਟੀ ਨੇ ਪੰਜਾਬ ਕੈਬਨਿਟ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਨੂੰ ਹਰੀ ਝੰਡੀ ਦੇਣ ਦੇ ਫ਼ੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ | ਆਪ ਬੁਲਾਰਿਆਂ ਅਨੁਸਾਰ ਉਨ੍ਹਾਂ ਦੀ ਪਾਰਟੀ ਨੇ ਆਪਣਾ ਇੱਕ ਹੋਰ ਚੋਣਾਵੀ ਵਾਅਦਾ ਪੂਰਾ ਕਰਦਿਆਂ ਅਤੇ ਇਸ ਵਾਰ ਪੰਜਾਬ ਦੇ ਕਰਮਚਾਰੀ ਵਰਗ ਦੇ ਹੱਕ ‘ਚ ਫ਼ੈਸਲਾ ਲੈ ਇਹ ਸਾਬਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ | ਇਹ ਫੈਸਲਾ ਹੋਰਨਾਂ ਸੂਬਿਆਂ ਲਈ ਮਿਸਾਲ ਹੈ | ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੇ ਲੋਕ-ਵਿਰੋਧੀ ਰਾਜਨੀਤੀ ਦਾ ਸ਼ਿਕਾਰ ਕਰਮਚਾਰੀ ਵਰਗ ਨੂੰ ਪੰਜਾਬ ਦੀ ਆਪ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ | ਕੰਗ ਨੇ ਕਿਹਾ ਕਿ ਐੱਨ ਐੱਸ ਪੀ ਦੇ ਜਮ੍ਹਾਂ 16,746 ਕਰੋੜ ਵਾਪਸ ਕਰਨ ਲਈ ਪੰਜਾਬ ਸਰਕਾਰ ਐੱਫ ਆਰ ਡੀ ਏ ਨੂੰ ਅਪੀਲ ਕਰੇਗੀ | ਗਰਗ ਨੇ ਕਿਹਾ ਕਿ ਸਰਕਾਰ ਨੇ 8 ਮਹੀਨਿਆਂ ਵਿੱਚ ਰਿਕਾਰਡ ਤੋੜ ਨੌਕਰੀਆਂ ਦਿੱਤੀਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ |





