ਲੁਧਿਆਣਾ (ਐੱਮ ਐੱਸ ਭਾਟੀਆ, ਰੈਕਟਰ ਕਥੂਰੀਆ)- ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੀ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਦਫਤਰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਧਾਨ ਭੁਪਿੰਦਰ ਸਿੰਘ ਸਾਂਭਰ ਦੀ ਪ੍ਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਨੇ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਵੱਲੋਂ ਕੀਤੇ ਜਾਣ ਵਾਲੇ ਮੁੱਖ ਕੰਮਾਂ ਦੀ ਜਾਣਕਾਰੀ ਦਿੱਤੀ | ਉਹਨਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਦੇ ਦੋ ਸਾਲ ਮੁਕੰਮਲ ਹੋਣ ‘ਤੇ 26 ਨਵੰਬਰ ਨੂੰ ਗਵਰਨਰਾਂ ਨੂੰ ਕਿਸਾਨਾਂ ਨਾਲ ਸੰਬੰਧਤ ਮੰਗਾਂ—ਐੱਮ ਐੱਸ ਪੀ ‘ਤੇ ਖਰੀਦ ਗਰੰਟੀ ਕਨੂੰਨ ਬਣਾਉਣ, ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਵਜ਼ਾਰਤ ਵਿੱਚੋਂ ਬਰਖਾਸਤਗੀ ਅਤੇ ਗਿ੍ਫਤਾਰੀ, ਅੰਦੋਲਨ ਨਾਲ ਸੰਬੰਧਤ ਮੁਕੱਦਮੇ ਵਾਪਸ ਨਾ ਲੈਣ ਬਾਰੇ ਕੇਂਦਰ ਸਰਕਾਰ ਵੱਲੋਂ ਦਿੱਲੀ ਅੰਦੋਲਨ ਸਮਾਪਤ ਕਰਨ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ‘ਤੇ ਇਸ ਦਿਨ ਪੰਜਾਬ ਦੇ ਗਵਰਨਰ ਭਵਨ ਵੱਲ ਮਾਰਚ ਕਰਕੇ ਮੰਗ ਪੱਤਰ ਦੇਣ ਬਾਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਤੈਅ ਕੀਤੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ | ਪੰਜਾਬ ਨਾਲ ਸੰਬੰਧਤ ਮੰਗਾਂ ਦਰਿਆਈ ਪਾਣੀਆਂ ਤੇ ਪੰਜਾਬ ਦੇ ਜਮਹੂਰੀ ਹੱਕ ਤੇ ਯੂਨੀਵਰਿਸਟੀਆਂ ਦੇ ਉੱਪ ਕੁਲਪਤੀ ਦੇ ਮਾਮਲੇ ਵਿੱਚ ਦਖਲਅੰਦਾਜ਼ੀ ਅਤੇ ਹੋਰ ਪੰਜਾਬ ਨਾਲ ਸੰਬੰਧਤ ਮੰਗਾਂ ਬਾਰੇ ਮੰਗ ਪੱਤਰ ਦਿੱਤਾ ਜਾਵੇਗਾ | ਜਥੇਬੰਦੀ ਨੇ ਮੀਟਿੰਗ ਅੰਦਰ ਮਹੱਤਵਪੂਰਨ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਵੱਖ-ਵੱਖ ਸਾਧਨਾਂ ਰਾਹੀਂ ਚੰਡੀਗੜ੍ਹ ਨੂੰ ਵਹੀਰਾਂ ਘੱਤਣਗੇ |
ਮੀਟਿੰਗ ਵਿੱਚ ਬਲਕਰਨ ਸਿੰਘ ਬਰਾੜ ਬਠਿੰਡਾ, ਲਖਬੀਰ ਸਿੰਘ ਨਿਜ਼ਾਮਪੁਰ, ਬਲਕਾਰ ਸਿੰਘ ਵਲਟੋਹਾ, ਗੁਲਜ਼ਾਰ ਸਿੰਘ ਬਸੰਤ ਕੋਟ, ਚਮਕੌਰ ਸਿੰਘ, ਸੰਦੀਪ ਸਿੰਘ ਅਰੋੜਾ, ਮੁਕੰਦ ਸਿੰਘ, ਜਸਵਿੰਦਰ ਸਿੰਘ ਮੰਗਲ, ਸੁਰਿੰਦਰ ਡੰਡੀਆਂ, ਵਜ਼ੀਰ ਚੰਦ, ਮਲਕੀਅਤ ਸਿੰਘ ਮਾਨਸ਼ਾਹੀਆ, ਸੁਰਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਜੀਤ ਸਿੰਘ, ਕੁਲਦੀਪ ਭੋਲਾ, ਹਰਦਿਆਲ ਸਿੰਘ ਘਾਲੀ, ਮੇਜਰ ਸਿੰਘ ਤੇ ਕਾਕਾ ਸਿੰਘ ਆਦਿ ਹਾਜ਼ਰ ਸਨ |





