ਪਾਤੜਾਂ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕੱੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ ਦੀ ਮਾਤਾ, ਪਾਤੜਾਂ ਮੀਡੀਆ ਕਲੱਬ ਦੇ ਜਨਰਲ ਸਕੱਤਰ ਪੱਤਰਕਾਰ ਭੁਪਿੰਦਰਜੀਤ ਮੌਲਵੀਵਾਲਾ ਅਤੇ ਦੋਹਾਂ ਬਾਹਾਂ ਤੋਂ ਸੱਖਣੇ ਅੰਤਰਰਾਸ਼ਟਰੀ ਪੈਰਾ ਸਾਈਕਲਿਸਟ ਜਗਵਿੰਦਰ ਸਿੰਘ ਦੇ ਦਾਦੀ ਮਾਤਾ ਚਰਨ ਕੌਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਹੋਇਆ, ਜਿਸ ਦੌਰਾਨ ਕਥਾਵਾਚਕ ਭਾਈ ਹਰਦੀਪ ਸਿੰਘ ਤੇਈਪੁਰ ਅਤੇ ਹਰਪ੍ਰੀਤ ਸਿੰਘ ਨੇ ਕਥਾ ਵਿਚਾਰਾਂ ਕਰਕੇ ਮਾਂ ਸ਼ਬਦ ਦੀ ਮਹੱਤਤਾ ਅਤੇ ਇਸ ਰਿਸ਼ਤੇ ਦੀ ਸਮਾਜਕ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਵੱਖ ਵੱਖ ਰਾਜਨੀਤਕ , ਧਾਰਮਿਕ , ਸਮਾਜਕ ਤੇ ਪੱਤਰਕਾਰ ਭਾਈਚਾਰੇ ਨਾਲ ਸੰਬੰਧਤ ਸ਼ਖਸੀਅਤਾਂ ਵੱਲੋਂ ਸਵਰਗੀ ਮਾਤਾ ਚਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰਮਲ ਸਿੰਘ ਹਰਿਆਊ ਨੇ ਕਿਸਾਨ ਆਗੂ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ ਅਤੇ ਪਰਵਾਰ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸੀ ਪੀ ਆਈ ਆਗੂ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਕਿਹਾ ਕਿ ਮਾਤਾ ਚਰਨ ਕੌਰ ਦੇ ਪਰਵਾਰ ਦੀ ਸਮਾਜ ਵਿੱਚ ਆਪਣੀ ਪਛਾਣ ਹੈ | ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਹਨ ਅਤੇ ਦਿੱਲੀ ਦੇ ਕਿਸਾਨ ਮੋਰਚੇ ਦੌਰਾਨ ਕਾਮਰੇਡ ਮੌਲਵੀਵਾਲਾ ਦੀ ਭੂਮਿਕਾ ਨਾ ਸਿਰਫ ਪਿੰਡ ਅਤੇ ਇਲਾਕੇ ਲਈ ਅਹਿਮ ਸੀ, ਸਗੋਂ ਉਹ ਪਾਰਟੀ ਅੰਦਰ ਵੀ ਸਰਗਰਮੀ ਨਾਲ ਕੰਮ ਕਰ ਰਹੇ ਹਨ | ਸਮਾਰੋਹ ਦੌਰਾਨ ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਸੀ ਪੀ ਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ , ਏਟਕ ਪੰਜਾਬ ਦੇ ਸਕੱਤਰ ਨਿਰਮਲ ਸਿੰਘ ਧਾਲੀਵਾਲ , ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ , ਸਾਬਕਾ ਵਿਧਾਇਕ ਨਿਰਮਲ ਸਿੰਘ , ਸੱਤਪਾਲ ਸਿੰਗਲਾ, ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਗੁਰਦਾਸ ਸਿੰਗਲਾ, ਵਿਸ਼ਵਕਰਮਾ ਬਲੱਡ ਡੋਨਰਜ਼ ਕਲੱਬ ਦੇ ਪ੍ਰਧਾਨ ਹਰਜਿੰਦਰ ਸਿੰਘ ਬਿੱਟਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਖਬੀਰ ਸਿੰਘ ਮੌਲਵੀਵਾਲਾ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਗੋਬਿੰਦ ਸਿੰਘ ਵਿਰਦੀ ਨੇ ਸ਼ੋਕ ਸੁਨੇਹੇ ਭੇਜੇ ਜਦੋਂਕਿ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਰਮਿੰਦਰ ਪਟਿਆਲਾ , ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਬਾਬਾ ਅੰਬੇਡਕਰ ਕਰਮਚਾਰੀ ਸੰਘ ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਮੱਟੂ, ਸੁਖਦੇਵ ਸਿੰਘ ਹਰਿਆਊ, ਬੀ ਕੇ ਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਸੀ ਪੀ ਐਮ ਆਗੂ ਰੇਸ਼ਮ ਸਿੰਘ , ਆਰ ਆੈਮ ਪੀ ਆਈ ਦੇ ਜ਼ਿਲ੍ਹਾ ਸਕੱਤਰ ਪੂਰਨ ਚੰਦ ਨਨਹੇੜਾ, ਬਲਾਕ ਆਗੂ ਪ੍ਰਹਲਾਦ ਸਿੰਘ ਨਿਆਲ, ਭਾਜਪਾ ਆਗੂ ਨਰਾਇਣ ਸਿੰਘ ਨਰਸੋਤ, ਬਗੀਚਾ ਸਿੰਘ ਦੁਤਾਲ, ਨਗਰ ਕੌਸਲ ਪਾਤੜਾਂ ਦੇ ਪ੍ਰਧਾਨ ਰਣਬੀਰ ਸਿੰਘ , ਨਗਰ ਪੰਚਾਇਤ ਘੱਗਾ ਦੇ ਪ੍ਰਧਾਨ ਨਰੇਸ਼ ਕੁਮਾਰ , ਸਾਬਕਾ ਪ੍ਰਧਾਨ ਭਾਜਪਾ ਆਗੂ ਪਵਨ ਕੁਮਾਰ ਜੈਨ, ਮੇਜਰ ਸਿੰਘ ਸੇਖੋਂ, ਇੰਸਪੈਕਟਰ ਜਤਿੰਦਰਪਾਲ ਸਿੰਘ , ਥਾਣਾ ਮੁਖੀ ਹਰਿਮੰਦਰ ਸਿੰਘ , ਅੱਜ ਦੀ ਆਵਾਜ਼ ਮਾਲਵਾ ਜ਼ੋਨ ਦੇ ਇੰਚਾਰਜ ਸੁਖਵਿੰਦਰ ਰੀਤਵਾਲ, ਪੱਤਰਕਾਰ ਰਵੇਲ ਸਿੰਘ ਭਿੰਡਰ , ਪੀ ਏ ਡੀ ਬੀ ਦੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ ਆਦਿ ਨੇ ਸ਼ਰਧਾਂਜਲੀ ਸਮਾਰੋਹ ਦੌਰਾਨ ਮਾਤਾ ਚਰਨ ਕੌਰ ਦੇ ਪਰਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ |