ਨਵੀਂ ਦਿੱਲੀ : ਸੇਵਾਮੁਕਤ ਆਈ ਏ ਐੱਸ ਅਧਿਕਾਰੀ ਅਰੁਣ ਗੋਇਲ ਨੇ ਸੋਮਵਾਰ ਦੇਸ਼ ਦੇ ਨਵੇਂ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ | ਇਸ ਨਿਯੁਕਤੀ ਨਾਲ ਭਾਰਤੀ ਚੋਣ ਕਮਿਸ਼ਨ ‘ਚ ਅਮਲਾ ਪੂਰਾ ਹੋ ਗਿਆ ਹੈ | ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਮਈ ‘ਚ ਸੇਵਾਮੁਕਤ ਹੋ ਗਏ ਸਨ ਅਤੇ ਉਨ੍ਹਾ ਦੀ ਥਾਂ ਰਾਜੀਵ ਕੁਮਾਰ ਨੂੰ ਚੋਣ ਕਮਿਸ਼ਨ ਦਾ ਮੁਖੀ ਬਣਾਇਆ ਗਿਆ ਸੀ | ਇਸ ਤਰ੍ਹਾਂ ਚੋਣ ਕਮਿਸ਼ਨ ਦਾ ਤੀਸਰਾ ਅਹੁਦਾ ਪਿਛਲੇ ਲਗਪਗ ਛੇ ਮਹੀਨਿਆਂ ਤੋਂ ਖਾਲੀ ਪਿਆ ਸੀ | ਮੁੱਖ ਚੋਣ ਕਮਿਸ਼ਨਰ ਤੋਂ ਇਲਾਵਾ ਚੋਣ ਕਮਿਸ਼ਨ ਸਿਰਫ ਦੋ ਮੈਂਬਰੀ ਸੰਸਥਾ ਹੈ | ਗੋਇਲ ਪੰਜਾਬ ਕੇਡਰ ਦੇ 1985 ਬੈਚ ਦੇ ਸੇਵਾਮੁਕਤ ਆਈ ਏ ਐੱਸ ਅਧਿਕਾਰੀ ਹਨ | ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗੋਇਲ ਨੂੰ 19 ਨਵੰਬਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਸੀ | ਅਰੁਣ ਗੋਇਲ ਤੇ ਰਾਜੀਵ ਕੁਮਾਰ ਤੋਂ ਇਲਾਵਾ ਚੋਣ ਕਮਿਸ਼ਨ ‘ਚ ਤੀਜੇ ਮੈਂਬਰ ਅਨੂਪ ਚੰਦਰ ਪਾਂਡੇ ਹਨ |



