ਨੇਪੀਅਰ : ਭਾਰਤ ਤੇ ਨਿਊ ਜ਼ੀਲੈਂਡ ਵਿਚਾਲੇ ਤੀਜਾ ਅਤੇ ਆਖਰੀ ਟੀ-20 ਕੌਮਾਂਤਰੀ ਮੈਚ ਮੰਗਲਵਾਰ ਇਥੇ ਮੀਂਹ ਕਾਰਨ ਡਕਵਰਥ ਲੂਈਸ ਨਿਯਮ ਤਹਿਤ ਬਰਾਬਰ ਰਿਹਾ | ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ 1-0 ਨਾਲ ਜਿੱਤ ਲਈ | ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡੇਵੋਨ ਕੌਨਵੇ (59) ਅਤੇ ਗਲੇਨ ਫਿਲਿਪਸ (54) ਦੇ ਅਰਧ ਸੈਂਕੜਿਆਂ ਦੇ ਬਾਵਜੂਦ ਨਿਊ ਜ਼ੀਲੈਂਡ ਨੂੰ 19.4 ਓਵਰਾਂ ‘ਚ 160 ਦੌੜਾਂ ‘ਤੇ ਆਊਟ ਕਰ ਦਿੱਤਾ | ਮੁਹੰਮਦ ਸਿਰਾਜ ਨੇ 17 ਦੌੜਾਂ ਦੇ ਕੇ ਚਾਰ ਅਤੇ ਅਰਸ਼ਦੀਪ ਸਿੰਘ ਨੇ 37 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ | ਹਰਸ਼ਲ ਪਟੇਲ ਨੂੰ ਇਕ ਵਿਕਟ ਮਿਲੀ | ਮੀਂਹ ਕਾਰਨ ਜਿਸ ਵੇਲੇ ਮੈਚ ਰੋਕਣਾ ਪਿਆ, ਉਸ ਵੇਲੇ ਭਾਰਤ 9 ਓਵਰਾਂ ‘ਚ 4 ਵਿਕਟਾਂ ‘ਤੇ 75 ਦੌੜਾਂ ‘ਤੇ ਸੀ |





