12.8 C
Jalandhar
Wednesday, December 7, 2022
spot_img

ਲਾਰੈਂਸ ਬਿਸ਼ਨੋਈ 10 ਦਿਨ ਲਈ ਐੱਨ ਆਈ ਏ ਦੀ ਹਿਰਾਸਤ ‘ਚ

ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਯੂ ਏ ਪੀ ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ ਹੈ ਕਿ ਉਸ ਨੂੰ ਪਾਕਿਸਤਾਨ ਤੋਂ ਹਥਿਆਰ ਮਿਲ ਰਹੇ ਸਨ | ਹੁਣ ਉਸ ਦੇ ਅੱਤਵਾਦੀ ਸੰਬੰਧਾਂ ਦੀ ਜਾਂਚ ਦਾ ਜ਼ਿੰਮਾ ਰਾਸ਼ਟਰੀ ਜਾਂਚ ਏਜੰਸੀ (ਐੱਨ ਆਈ ਏ) ਨੇ ਸੰਭਾਲਿਆ ਹੈ | ਐੱਨ ਆਈ ਏ ਨੇ ਵੀਰਵਾਰ ਗੈਂਗਸਟਰ-ਅੱਤਵਾਦੀ ਗਠਜੋੜ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 10 ਦਿਨਾਂ ਦਾ ਰਿਮਾਂਡ ਲੈ ਲਿਆ | ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਈ ਪੰਜਾਬੀ ਗਾਇਕ ਗੈਂਗਸਟਰ ਦੇ ਨਿਸ਼ਾਨੇ ‘ਤੇ ਸਨ | ਕੇਂਦਰੀ ਏਜੰਸੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਨੂੰ ਪਾਕਿਸਤਾਨ ਤੋਂ ਹਥਿਆਰ ਅਤੇ ਗੋਲਾ ਬਾਰੂਦ ਮਿਲ ਰਿਹਾ ਸੀ | ਬਿਸ਼ਨੋਈ ਇਸ ਸਮੇਂ ਪੰਜਾਬ ਦੀ ਜੇਲ੍ਹ ‘ਚ ਬੰਦ ਹੈ, ਜਿੱਥੋਂ ਉਸ ਨੂੰ ਦਿੱਲੀ ਲਿਆਂਦਾ ਜਾਵੇਗਾ | ਉਸ ਤੋਂ ਐੱਨ ਆਈ ਏ ਹੈੱਡਕੁਆਰਟਰ ‘ਚ ਪੁੱਛ-ਪੜਤਾਲ ਕੀਤੀ ਜਾਵੇਗੀ | ਦਿੱਲੀ ਕੋਰਟ ਤੋਂ ਰਿਮਾਂਡ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਵੀਰਵਾਰ ਦਿੱਲੀ ਪੁਲਸ ਨੇ ਬਠਿੰਡਾ ਜੇਲ੍ਹ ਤੋਂ ਲਾਰੈਂਸ ਬਿਸ਼ਨੋਈ ਨੂੰ ਆਪਣੇ ਕਬਜ਼ੇ ‘ਚ ਲੈ ਲਿਆ | ਉਸ ਨੂੰ ਦਿੱਲੀ ਲਿਆਂਦਾ ਜਾ ਰਿਹਾ ਹੈ ਜਿੱਥੇ ਉਸ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ |

Related Articles

LEAVE A REPLY

Please enter your comment!
Please enter your name here

Latest Articles