ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵਿਦਵਾਨ-ਕਾਰਕੁੰਨ ਆਨੰਦ ਤੈਲਤੁੰਬੜੇ ਨੂੰ ਐਲਗਰ ਪ੍ਰੀਸ਼ਦ-ਮਾਓਵਾਦੀ ਲਿੰਕ ਕੇਸ ‘ਚ ਬੰਬੇ ਹਾਈ ਕੋਰਟ ਵੱਲੋਂ ਦਿੱਤੀ ਜ਼ਮਾਨਤ ਨੂੰ ਚੁਣੌਤੀ ਦਿੰਦੀ ਕੌਮੀ ਜਾਂਚ ਏਜੰਸੀ (ਐੱਨ ਆਈ ਏ) ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ | ਚੀਫ ਜਸਟਿਸ ਡੀ ਵਾਈ ਚੰਦਰਚੂੜ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਕਿਹਾ ਕਿ ਉਹ ਤੈਲਤੁੰਬੜੇ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮਾਂ ‘ਚ ਦਖਲ ਨਹੀਂ ਦੇੇਵੇਗੀ | ਉਸਨੇ ਕਿਹਾ—ਪਟੀਸ਼ਨ ਰੱਦ ਕੀਤੀ ਜਾਂਦੀ ਹੈ | ਹਾਲਾਂਕਿ ਹਾਈ ਕੋਰਟ ਦੀ ਜੱਜਮੈਂਟ ‘ਚ ਕੀਤੀਆਂ ਟਿੱਪਣੀਆਂ ਨੂੰ ਅੰਤਿਮ ਲੱਭਤਾਂ ਵਜੋਂ ਨਾ ਲਿਆ ਜਾਵੇ |




