ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਤਿਹਾੜ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ‘ਚ ਉਸ ਨੇ ਪੰਜਾਬ ਪੁਲਸ ਦੀ ਹਿਰਾਸਤ ਵਿਚ ਨਾ ਭੇਜਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ | ਬਿਸ਼ਨੋਈ ਦੀ ਪਟੀਸ਼ਨ ‘ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਅਦਾਲਤ ‘ਚ ਸੁਣਵਾਈ ਹੋਈ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਲੀਲ ਦਿੱਤੀ ਕਿ ਪਟੀਸ਼ਨ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ—ਅਸੀਂ ਇਹ ਮੁੱਦਾ ਉਠਾਇਆ ਸੀ ਕਿ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ ਅਤੇ ਇਸ ਨੂੰ ਖਾਰਜ ਕਰ ਦਿੱਤਾ ਜਾਣਾ ਚਾਹੀਦਾ ਹੈ | ਸਿੱਧੂ ਨੇ ਕਿਹਾ ਕਿ ਮੂਸੇਵਾਲਾ ਕਤਲ ਕੇਸ ‘ਚ ਦਰਜ ਐੱਫ ਆਈ ਆਰ ‘ਚ ਬਿਸ਼ਨੋਈ ਦਾ ਨਾਂਅ ਨਹੀਂ ਹੈ |