24.5 C
Jalandhar
Sunday, November 3, 2024
spot_img

ਬਰਾੜ ਤੇ ਇਆਲੀ ਸਾਈਡਲਾਈਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ ਹੋਣਗੇ, ਜਦਕਿ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ | ਜਗਮੀਤ ਬਰਾੜ ਅਤੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਨਵੀਂ ਕੋਰ ਕਮੇਟੀ ਅਤੇ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ‘ਚ ਸ਼ਾਮਲ ਨਹੀਂ ਕੀਤਾ ਗਿਆ ਹੈ |
ਪਾਰਟੀ ਨੇ ਲੋਕਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਹੋਈ ਹਾਰ ਅਤੇ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਬਾਅਦ ਸਾਰੀਆਂ ਕਮੇਟੀਆਂ ਅਤੇ ਬੋਰਡਾਂ ਨੂੰ ਭੰਗ ਕਰ ਦਿੱਤਾ ਸੀ | ਪਾਰਟੀ ਪ੍ਰਧਾਨ ਦੇ ਕੌਮੀ ਸਲਾਹਕਾਰ ਰਹਿ ਚੁੱਕੇ ਹਰਚਰਨ ਸਿੰਘ ਬੈਂਸ ਵੀ ਸਲਾਹਕਾਰ ਬੋਰਡ ਵਿੱਚੋਂ ਗਾਇਬ ਹਨ | ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੈਂਸ ਪਾਰਟੀ ਦੇ ਮੀਡੀਆ ਸਲਾਹਕਾਰ ਹਨ | ਇਸ ਦੌਰਾਨ ਜਗਮੀਤ ਬਰਾੜ ਨੇ ਵੀਰਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਬੁਲਾਈ ਹੈ | ਕੋਰ ਕਮੇਟੀ ਤੋਂ ਬਾਹਰ ਕੀਤੇ ਜਾਣ ‘ਤੇ ਉਹ ਨਾਰਾਜ਼ ਦੱਸੇ ਜਾ ਰਹੇ ਹਨ | 8 ਮੈਂਬਰੀ ਸਲਾਹਕਾਰ ਬੋਰਡ ਵਿਚ ਚਰਨਜੀਤ ਸਿੰਘ ਅਟਵਾਲ, ਕਿਰਪਾਲ ਸਿੰਘ ਬਡੂੰਗਰ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਵੀਰ ਸਿੰਘ ਲੋਪੋਕੇ, ਵਰਿੰਦਰ ਸਿੰਘ ਬਾਜਵਾ ਤੇ ਜਰਨੈਲ ਸਿੰਘ ਵਾਹਦ ਸ਼ਾਮਲ ਕੀਤੇ ਗਏ ਹਨ | 24 ਮੈਂਬਰੀ ਕੋਰ ਕਮੇਟੀ ਦੇ ਮੈਂਬਰ ਹਨ : ਐੱਸ ਜੀ ਪੀ ਸੀ ਪ੍ਰਧਾਨ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਜਨਮੇਜਾ ਸਿੰਘ ਸੇਖੋਂ, ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ, ਪ੍ਰਧਾਨ ਇਸਤਰੀ ਅਕਾਲੀ ਦਲ, ਐੱਨ ਕੇ ਸ਼ਰਮਾ, ਇਕਬਾਲ ਸਿੰਘ ਝੂੰਦਾ, ਡਾ. ਸੁਖਵਿੰਦਰ ਸੁੱਖੀ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਲਖਵੀਰ ਸਿੰਘ ਲੋਧੀਨੰਗਲ, ਸੁਨੀਤਾ ਚੌਧਰੀ, ਪ੍ਰਧਾਨ ਯੂਥ ਅਕਾਲੀ ਦਲ | ਸਪੈਸ਼ਲ ਇਨਵਾਈਟੀਆਂ ਵਿਚ ਪਰਮਜੀਤ ਸਿੰਘ ਸਰਨਾ ਤੇ ਨਰੇਸ਼ ਗੁਜਰਾਲ ਨੂੰ ਪਾਇਆ ਗਿਆ ਹੈ |

Related Articles

LEAVE A REPLY

Please enter your comment!
Please enter your name here

Latest Articles