ਨਵੀਂ ਦਿੱਲੀ : 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਦੀ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ | ਪਾਰਟੀ ਨੇ ਬਿਆਨ ‘ਚ ਕਿਹਾ ਕਿ ਕਾਂਗਰਸ ਦੇ ਸਾਬਕਾ ਬੁਲਾਰੇ ਜੈਵੀਰ ਸ਼ੇਰਗਿੱਲ ਨੂੰ ਵੀ ਕੌਮੀ ਤਰਜਮਾਨ ਨਿਯੁਕਤ ਕੀਤਾ ਗਿਆ ਹੈ | ਕਾਂਗਰਸ ਤੋਂ ਹੀ ਭਾਜਪਾ ਵਿਚ ਗਏ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕਾਰਜਕਾਰਨੀ ਦਾ ਸਪੈਸ਼ਲ ਇਨਵਾਈਟੀ ਬਣਾਇਆ ਗਿਆ ਹੈ |
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਤੇ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਵੀ ਸਪੈਸ਼ਲ ਇਨਵਾਈਟੀ ਬਣਾਇਆ ਗਿਆ ਹੈ |



