ਦਿਲ ਦਾ ਦੌਰਾ ਪੈਣ ਕਾਰਨ ਡਰਾਈਵਰ ਦੀ ਮੌਤ

0
266

ਜਬਲਪੁਰ : ਮੱਧ ਪ੍ਰਦੇਸ਼ ‘ਚ ਇਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ 50 ਯਾਤਰੀਆਂ ਨੂੰ ਲੈ ਕੇ ਜਾ ਰਹੀ ਮੈਟਰੋ ਬੱਸ ਦੇ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ |
ਡਰਾਈਵਰ ਦੀ ਮੌਤ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਉਸ ਨੇ 6 ਲੋਕਾਂ ਨੂੰ ਕੁਚਲ ਦਿੱਤਾ | ਇਸ ਸਾਰੀ ਘਟਨਾ ਦੀ ਦਰਦਨਾਕ ਸੀ ਸੀ ਟੀ ਵੀ ਫੁਟੇਜ਼ ਸਾਹਮਣੇ ਆਈ | ਜਬਲਪੁਰ ਦੇ ਦਮੋਹ ਨਾਕਾ ਇਲਾਕੇ ‘ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਮੈਟਰੋ ਬੱਸ ਬੇਕਾਬੂ ਹੋ ਗਈ | ਰਸਤੇ ‘ਚ ਲੋਕਾਂ ਅਤੇ ਵਾਹਨਾਂ ਨੂੰ ਟੱਕਰ ਮਾਰਦੇ ਹੋਏ ਬੱਸ ਸੜਕ ਦੇ ਕਿਨਾਰੇ ਰੁਕ ਗਈ | ਜਿਸ ਨੇ ਵੀ ਇਸ ਘਟਨਾ ਨੂੰ ਦੇਖਿਆ, ਉਹ ਹਲੂਣਿਆ ਗਿਆ | ਪਹਿਲਾਂ ਤਾਂ ਲੋਕਾਂ ਨੂੰ ਲੱਗਾ ਕਿ ਮੈਟਰੋ ਬੱਸ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ | ਜਦੋਂ ਬੱਸ ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਦਰਅਸਲ ਮੈਟਰੋ ਬੱਸ ਦੇ ਡਰਾਈਵਰ ਨੂੰ ਬੱਸ ਚਲਾਉਂਦੇ ਸਮੇਂ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਇਸ ਹਾਦਸੇ ‘ਚ ਮੈਟਰੋ ਬੱਸ ਨੇ ਈ-ਰਿਕਸ਼ਾ, ਆਟੋ ਰਿਕਸ਼ਾ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਵੀ ਟੱਕਰ ਮਾਰ ਦਿੱਤੀ | ਹਾਦਸੇ ‘ਚ 6 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ |

LEAVE A REPLY

Please enter your comment!
Please enter your name here