36.7 C
Jalandhar
Friday, April 19, 2024
spot_img

ਪਵਿੱਤਰ ਸਿੰਘ ਦਾ ਸਾਥੀ ਅਸਲੇ ਸਣੇ ਗਿ੍ਫ਼ਤਾਰ

ਰੂਪਨਗਰ : ਰੂਪਨਗਰ ਪੁਲਸ ਵੱਲੋਂ ਹਥਿਆਰਾਂ ਦੀ ਸਪਲਾਈ ਅਤੇ ਨਸ਼ਾ ਤਸਕਰੀ ਕਰਨ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਨ ਉਰਫ ਪੰਮੀ ਨੂੰ 4 ਪਿਸਤੌਲਾਂ ਤੇ 34 ਕਾਰਤੂਸਾਂ ਸਮੇਤ ਗਿ੍ਫਤਾਰ ਕੀਤਾ ਹੈ | ਐੱਸ ਐੱਸ ਪੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਐੱਸ ਪੀ (ਡਿਟੈਕਟਿਵ) ਮਨਵਿੰਦਰਬੀਰ ਸਿੰਘ ਅਤੇ ਉਪ ਕਪਤਾਨ ਪੁਲਸ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਸਪੈਕਟਰ ਇੰਚਾਰਜ ਸੀ ਆਈ ਏ ਸਤਨਾਮ ਸਿੰਘ ਰੂਪਨਗਰ ਦੀ ਟੀਮ ਨੇ ਪੰਮੀ ਵਾਸੀ ਵਾਰਡ ਨੰਬਰ 6 ਮੰਡੀ ਅਹਿਮਦਗੜ੍ਹ ਥਾਣਾ ਸਿਟੀ ਅਹਿਮਦਗੜ੍ਹ ਜਿਲ੍ਹਾ ਮਾਲੇਰਕੋਟਲਾ ਨੂੰ ਗਿ੍ਫਤਾਰ ਕੀਤਾ, ਜੋ ਭਗੌੜਾ ਕਰਾਰ ਦਿੱਤੇ ਗਏ ਕੈਲੀਫੋਰਨੀਆ (ਯੂ ਐੱਸ ਏ) ਰਹਿ ਰਹੇ ਗੈਂਗਸਟਰ ਪਵਿੱਤਰ ਸਿੰਘ ਦਾ ਕਰੀਬੀ ਸਾਥੀ ਹੈ | ਪੰਮੀ ਕੋਲੋਂ .32 ਬੋਰ ਦੇ 3 ਪਿਸਟਲ, 1 ਇੰਪੋਰਟਡ ਪਿਸਟਲ (ਕੋਲਟ ਗੌਰਮਿੰਟ 1911 ਏ ਵਨ, ਕੋਲ 9 ਐੱਮ ਐੱਮ ਪੀ ਏ ਕੇ) ਅਤੇ 34 ਕਾਰਤੂਸ ਬਰਾਮਦ ਕੀਤੇ ਹਨ | ਮੁਲਜ਼ਮ ਵਿਰੁੱਧ ਪਹਿਲਾਂ ਵੀ ਐੱਨ ਡੀ ਪੀ ਐੱਸ ਐਕਟ ਅਧੀਨ ਅਹਿਮਦਗੜ੍ਹ ਅਤੇ ਲੁਧਿਆਣਾ ਵਿਖੇ ਮਾਮਲੇ ਦਰਜ ਹਨ, ਜਿਸ ਉਪਰੰਤ ਨਸ਼ਿਆਂ ਦੀ ਤਸਕਰੀ ਸਮੇਤ ਪੰਮੀ ਨੇ ਹਥਿਆਰਾਂ ਦੀ ਸਪਲਾਈ ਵੀ ਸ਼ੁਰੂ ਕਰ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ |

Related Articles

LEAVE A REPLY

Please enter your comment!
Please enter your name here

Latest Articles