ਨਵੀਂ ਦਿੱਲੀ : ਕੇਂਦਰ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ਜ਼ੈੱਡ ਸੁਰੱਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ | ਹਾਲ ਹੀ ‘ਚ ਪੰਜਾਬ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ | ਇਸ ‘ਤੇ ਜਥੇਦਾਰ ਨੇ ਨਾਰਾਜ਼ ਹੁੰਦਿਆਂ ਬਾਕੀ ਸੁਰੱਖਿਆ ਵੀ ਪੰਜਾਬ ਸਰਕਾਰ ਨੂੰ ਵਾਪਸ ਲੈਣ ਲਈ ਆਖ ਦਿੱਤਾ ਸੀ | ਇਸ ਤੋਂ ਕੁੱਝ ਸਮੇਂ ਬਾਅਦ ਉਨ੍ਹਾ ਦੀ ਸੁਰੱਖਿਆ ਬਹਾਲ ਕਰਨ ਦੀ ਰਿਪੋਰਟ ਆਈ, ਪਰ ਜਥੇਦਾਰ ਨੇ ਜਵਾਨਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ | ਉਂਜ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਵੀਰਵਾਰ ਭਰੋਸਾ ਦਿੱਤਾ ਹੈ ਕਿ ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਜਾਂ ਘਟਾਈ ਗਈ, ਉਹ 6 ਜੂਨ ਨੂੰ ਘੱਲੂਘਾਰਾ ਦਿਵਸ ਤੋਂ ਬਾਅਦ ਬਹਾਲ ਕਰ ਦਿੱਤੀ ਜਾਵੇਗੀ |