31.5 C
Jalandhar
Friday, March 29, 2024
spot_img

ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ‘ਚ ‘ਵਰਸਿਟੀਆਂ ਦੇ ਦੋ ਪ੍ਰੋਫੈਸਰ ਗਿ੍ਫ਼ਤਾਰ

ਨਵੀਂ ਦਿੱਲੀ : ਹੈਦਰਾਬਾਦ ਸੈਂਟਰਲ ਯੂਨੀਵਰਸਿਟੀ ‘ਚ ਇੱਕ ਪ੍ਰੋਫੈਸਰ ਨੂੰ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਗਿ੍ਫ਼ਤਾਰ ਕੀਤਾ ਗਿਆ | ਉਥੇ ਹੀ ਯੂਨੀਵਰਸਿਟੀ ਵੱਲੋਂ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਗਿਆ | ਪੀੜਤ, ਜੋ ਥਾਈਲੈਂਡ ਦੀ ਹੈ, ਨੇ ਸਾਈਬਰਾਬਾਦ ਪੁਲਸ ਕਮਿਸ਼ਨਰੇਟ ਅਧੀਨ ਗਾਚੀਬਾਵਲੀ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ | ਪੁਲਸ ਨੇ ਸ਼ਨੀਵਾਰ ਕਿਹਾ ਕਿ ਉਹਨਾਂ ਹਿੰਦੀ ਵਿਭਾਗ ਦੇ 69 ਸਾਲਾ ਪ੍ਰੋਫੈਸਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ | 23 ਸਾਲਾ ਪੀੜਤਾ ਨੇ ਦੋਸ਼ ਲਾਇਆ ਕਿ ਪ੍ਰੋਫੈਸਰ ਨੇ ਉਸ ਨੂੰ ਆਪਣੇ ਦਫਤਰ ਬੁਲਾਇਆ ਅਤੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਭੱਜਣ ‘ਚ ਕਾਮਯਾਬ ਹੋ ਗਈ |
ਘਟਨਾ ਦੀ ਜਾਣਕਾਰੀ ਮਿਲਦੇ ਹੀ ਵਿਦਿਆਰਥੀ ਗੁੱਸੇ ‘ਚ ਆ ਗਏ ਅਤੇ ਕੈਂਪਸ ‘ਚ ਵਿਰੋਧ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ਼ ਸਖਤ ਕਾਰਵਾਈ ਦੀ ਮੰਗ ਵੀ ਕੀਤੀ | ਵਿਦਿਆਰਥੀਆਂ ਨੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਕਿ ਜੇਕਰ ਪ੍ਰੋਫੈਸਰ ਖਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਜ਼ਬਰਦਸਤ ਪ੍ਰਦਰਸ਼ਨ ਕਰਨਗੇ |
ਇਸੇ ਤਰ੍ਹਾਂ ਉਤਰੀ ਕਸ਼ਮੀਰ ਦੇ ਸ਼ੇਰ-ਏ-ਕਸ਼ਮੀਰ ਖੇਤੀਬਾੜੀ ਯੂਨੀਵਰਸਿਟੀ ਆਫ ਐਗਰੀਕਲਚਰਲ ਸਾਇੰਸਿਜ਼ ਐਂਡ ਟੈਕਨਾਲੋਜੀ ‘ਚ ਪ੍ਰੋਫੈਸਰ ਨੂੰ ਵਿਦਿਆਰਥੀ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਤੋਂ ਬਾਅਦ ਪੁਲਸ ਨੇ ਗਿ੍ਫਤਾਰ ਕੀਤਾ ਹੈ | ਅਧਿਕਾਰੀਆਂ ਨੇ ਦੱਸਿਆ ਕਿ ਪ੍ਰੋਫੈਸਰ ਨੂੰ ਸ਼ੁੱਕਰਵਾਰ ਦੇਰ ਰਾਤ ਗਿ੍ਫਤਾਰ ਕਰ ਲਿਆ ਗਿਆ | ਪੀੜਤ ਵਿਦਿਆਰਥੀ ਨੇ ਖੇਤੀਬਾੜੀ ਵਿਭਾਗ ਦੇ ਪ੍ਰਧਾਨ ਡਾ. ਮੁਸ਼ਤਾਕ ਅਹਿਮਦ ਡਾਰ ਖਿਲਾਫ਼ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ | ਡੀਨ ਰੇਹਾਨਾ ਹਬੀਬ ਕਾਂਤ ਅਨੁਸਾਰ ਵਿਦਿਆਰਥੀ ਨੇ ਖੇਤੀਬਾੜੀ ਵਿਭਾਗ ਦੇ ਪ੍ਰਧਾਨ ਖਿਲਾਫ਼ ਜਿਨਸੀ ਸੋਸ਼ਣ ਦੀ ਸ਼ਿਕਾਇਤ ਕੀਤੀ ਸੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ | ਮੁਲਜ਼ਮ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਸ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ | ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਐਗਰੀਕਲਚਰ ਐਕਸਟੈਂਸਨ ਐਂਡ ਕਮਿਊਨੀਕੇਸ਼ਨ ਵਿਭਾਗ ਦੇ ਮੁਖੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ |

Related Articles

LEAVE A REPLY

Please enter your comment!
Please enter your name here

Latest Articles