ਕਾਮਰੇਡ ਭਗਵਾਨ ਸਿੰਘ ਅਣਖੀ ਦੀ 31ਵੀਂ ਬਰਸੀ ਦੀਆਂ ਤਿਆਰੀਆਂ ਮੁਕੰਮਲ : ਗੰਡੀਵਿੰਡ 

0
269

ਤਰਨ ਤਾਰਨ : ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਮਰਹੂਮ ਕਾਮਰੇਡ ਭਗਵਾਨ ਸਿੰਘ ਅਣਖੀ ਦੀ 31ਵੀਂ ਬਰਸੀਂ ਜੋ ਹਰੇਕ ਸਾਲ ਦੀ ਤਰਾਂ 6 ਦਸੰਬਰ (ਮੰਗਲਵਾਰ) ਨੂੰ ਅਣਖੀ ਯਾਦਗਾਰੀ ਭਵਨ ਫੈਕਟਰੀ ਏਰੀਆ ਪਟਿਆਲਾ ਵਿੱਚ ਪੂਰੇ ਜੋਸ਼ੋ- ਖਰੋਸ਼ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਸੰਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ, ਜਨਰਲ ਸਕੱਤਰ ਸਰਿੰਦਰਪਾਲ ਲਾਹੌਰੀਆ, ਵਰਕਿੰਗ ਪ੍ਰਧਾਨ ਗੁਰਵਿੰਦਰ ਸਿੰਘ, ਖਜ਼ਾਨਚੀ ਬਲਜੀਤ ਕੁਮਾਰ, ਡਿਪਟੀ ਜਨਰਲ ਸਕੱਤਰ ਰਛਪਾਲ ਸਿੰਘ ਪਾਲੀ ਅਤੇ ਦਰਸ਼ਨ ਕੁਮਾਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਕਾਮਰੇਡ ਅਣਖੀ ਦੀ ਬਰਸੀ ਮਨਾੳਣ ਲਈ ਜਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਕੁੱਲ ਹਿੰਦ ਬਿਜਲੀ ਫੈਡਰੇਸ਼ਨ ਦੇ ਆਗੂ ਹਰਭਜਨ ਸਿੰਘ ਪਿਲਖਣੀ ਅਤੇ ਸੂਬਾ ਖਜ਼ਾਨਚੀ ਬਲਜੀਤ ਕੁਮਾਰ ਦੀ ਅਗਵਾਈ ਹੇਠ ਪਟਿਆਲਾ ਸਰਕਲ ਦੀ ਸਮੁੱਚੀ ਲੀਡਰਸ਼ਿਪ ਅਣਖੀ ਯਾਦਗਾਰੀ ਭਵਨ ਸਮੇਤ ਸਮੁੱਚੇ ਫੈਕਟਰੀ ਏਰੀਆ ਨੂੰ ਲਾਲ ਝੰਡਿਆਂ ਨਾਲ ਸਜਾਇਆ ਜਾ ਰਿਹਾ ਹੈ | ਸੂਬਾ ਭਰ ਤੋਂ ਬਰਸੀ ਸਮਾਗਮ ਵਿੱਚ ਪਹੁੰਚਣ ਵਾਲੇ ਆਗੂਆਂ ਅਤੇ ਵਰਕਰਾਂ ਲਈ ਚਾਹ ਅਤੇ ਲੰਗਰ ਦਾ ਪ੍ਰਬੰਧ ਸਰਕਲ ਪ੍ਰਧਾਨ ਗੁਰਦਿਆਲ ਸਿੰਘ ਬੱਬੂ ਅਤੇ ਸਕੱਤਰ ਅਰਸ਼ਦੀਪ ਸਿੰਘ ਦੀ ਦੇਖ-ਰੇਖ ਵਿੱਚ ਸਰਕਲ ਕਮੇਟੀ ਅਤੇ ਡਵੀਜ਼ਨਾਂ ਦੇ ਪ੍ਰਧਾਨ/ਸਕੱਤਰਾਂ ਸਮੇਤ ਸਮੁੱਚੀ ਟੀਮ ਨੇ ਸ਼ਾਨਦਾਰ ਪ੍ਰਬੰਧ ਕਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਹਨ | ਕੁੱਲ ਹਿੰਦ ਬਿਜਲੀ ਫੈਡਰੇਸ਼ਨ ਦੇ ਆਗੂ ਜਸਵੀਰ ਸਿੰਘ, ਜਗਦੀਸ਼ ਸ਼ਰਮਾ ਤੇ ਨਰਿੰਦਰ ਸੈਣੀ ਨੇ ਕਾਮਰੇਡ ਭਗਵਾਨ ਅਣਖੀ ਦੇ ਵਾਰਸਾਂ ਸਮੇਤ ਜਥੇਬੰਦੀ ਦੇ ਸਾਬਕਾ ਸੂਬਾਈ ਅਤੇ ਸਰਕਲ ਅਹੁਦੇਦਾਰਾਂ ਨੂੰ ਕਾਮਰੇਡ ਅਣਖੀ, ਕਾਮਰੇਡ ਐੱਚ ਐੱਸ ਪਰਮਾਰ ਅਤੇ ਹੋਰ ਵਿਛੜ ਚੁੱਕੇ ਆਗੂਆਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਹਰੇਕ ਸਾਲ ਦੀ ਤਰ੍ਹਾਂ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ |

LEAVE A REPLY

Please enter your comment!
Please enter your name here