ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਗਈ ਹੈ | ਉਸ ਨੇ ਸ਼ੁੱਕਰਵਾਰ ਟਵੀਟ ਕੀਤਾ-ਵਾਇਰਸ ਦੇ ਹਲਕੇ ਲੱਛਣ ਹਨ | ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੈਂ ਆਪਣੇ ਆਪ ਨੂੰ ਆਪਣੇ ਘਰ ਵਿਚ ਇਕਾਂਤਵਾਸ ਕਰ ਲਿਆ ਹੈ | ਮੇਰੀ ਉਨ੍ਹਾਂ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਬੇਨਤੀ ਹੈ ਜਿਹੜੇ ਮੇਰੇ ਸੰਪਰਕ ਵਿਚ ਸਨ |