ਸ਼ੱਕੀ ਲੈਣ-ਦੇਣ ‘ਚ 4 ਮੁਅੱਤਲ, ਕਈਆਂ ਨੂੰ ਕਾਰਨ ਦੱਸੋ ਨੋਟਿਸ

0
264

ਚੰਡੀਗੜ੍ਹ (ਗੁਰਜੀਤ ਬਿੱਲਾ)
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ ਸੰਬੰਧੀ ਭਿ੍ਸ਼ਟਾਚਾਰ ਦੀਆਂ ਸ਼ਿਕਾਇਤਾਂ ‘ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦੋਂਕਿ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਵਾਲੇ ਇਸ ਮਾਮਲੇ ਵਿੱਚ ਤਿੰਨ ਅਧਿਕਾਰੀ/ ਕਰਮਚਾਰੀ ਪਹਿਲਾਂ ਹੀ ਮੁਅੱਤਲ ਹਨ | ਉਨ੍ਹਾ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਵੀ ਦਿੱਤੇ | ਰਾਜ ਦੇ ਖਜ਼ਾਨਾ ਦਫਤਰਾਂ ਵਿਚ ਭਿ੍ਸ਼ਟਾਚਾਰ ਸੰਬੰਧੀ ਮਿਲੀਆਂ ਵੱਖ-ਵੱਖ ਸ਼ਿਕਾਇਤਾਂ ਦੀ ਜਾਂਚ ਕਰਨ ਲਈ 2 ਜੂਨ ਨੂੰ ਵਿਭਾਗੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ |
ਉਨ੍ਹਾ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਇਕ ਸੁਪਰਡੈਂਟ, ਇਕ ਸੀਨੀਅਰ ਸਹਾਇਕ ਅਤੇ ਇਕ ਜੂਨੀਅਰ ਸਹਾਇਕ ਪਹਿਲਾਂ ਹੀ ਮੁਅੱਤਲ ਹਨ, ਜਦਕਿ ਇਕ ਸੀਨੀਅਰ ਸਹਾਇਕ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ ਅਤੇ ਸ਼ੱਕੀ ਵਿੱਤੀ ਲੈਣ-ਦੇਣ ਲਈ ਰਾਜ ਪੱਧਰੀ ਅਤੇ ਖੇਤਰੀ ਖਜ਼ਾਨਾ ਦਫਤਰਾਂ ਦੇ ਕਈ ਹੋਰ ਅਧਿਕਾਰੀਆਂ/ ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤੇ ਗਏ ਹਨ | ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਸੌਂਪੀ ਰਿਪੋਰਟ ਅਨੁਸਾਰ ਕੁੱਲ 86,44,022 ਰੁਪਏ ਦੇ ਸ਼ੱਕੀ ਲੈਣ-ਦੇਣ ਪਾਏ ਗਏ ਹਨ ਅਤੇ ਇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ |

LEAVE A REPLY

Please enter your comment!
Please enter your name here