ਜੀ-20 ਸਿਖਰ ਵਾਰਤਾ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ

0
245

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ ਹੋਣ ਵਾਲੀ ਜੀ-20 ਸਿਖਰ ਵਾਰਤਾ ਬਾਰੇ ਸੁਝਾਅ ਲੈਣ ਲਈ ਇਥੇ ਰਾਸ਼ਟਰਪਤੀ ਭਵਨ ‘ਚ ਸੋਮਵਾਰ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੀਤੀ | ਮੀਟਿੰਗ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ, ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਵੀ ਸ਼ਾਮਲ ਹੋਏ | ਮੀਟਿੰਗ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਂਧਰਾ ਪ੍ਰਦੇਸ਼ ਦੇ ਜਗਨ ਮੋਹਨ ਰੈੱਡੀ, ਤਾਮਿਲ ਨਾਡੂ ਦੇ ਐੱਮ ਕੇ ਸਟਾਲਿਨ, ਭਾਜਪਾ ਪ੍ਰਧਾਨ ਜੇ ਪੀ ਨੱਢਾ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਮੰਤਰੀ ਐੱਚ ਡੀ ਦੇਵੇਗੌੜਾ, ਸੀ ਪੀ ਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀ ਪੀ ਆਈ ਦੇ ਜਨਰਲ ਸਕੱਤਰ ਡੀ ਰਾਜਾ, ਟੀ ਡੀ ਪੀ ਮੁਖੀ ਚੰਦਰਬਾਬੂ ਨਾਇਡੂ ਮੌਜੂਦ ਸਨ | ਸਰਕਾਰ ਵੱਲੋਂ ਕੇੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਸ਼ਾਮਲ ਹੋਏ | ਸੂਤਰਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਕੇਂਦਰੀ ਵਿਦੇਸ਼ ਮੰਤਰਾਲੇ ਨੇ ਸਰਕਾਰ ਵੱਲੋਂ ਜੀ-20 ‘ਚ ਭਾਰਤ ਦੀ ਪ੍ਰਧਾਨਗੀ ਦੇ ਅਰਸੇ ਦੌਰਾਨ ਵਿਉਂਤੇ ਪ੍ਰੋਗਰਾਮਾਂ ਬਾਰੇ ਪੇਸ਼ਕਾਰੀ ਦਿੱਤੀ | ਭਾਰਤ ਨੇ 1 ਦਸੰਬਰ ਤੋਂ ਜੀ-20 ਦੀ ਪ੍ਰਧਾਨਗੀ ਸਾਂਭ ਲਈ ਹੈ | ਪੂਰੇ ਦੇਸ਼ ‘ਚ ਇਸ ਮਹੀਨੇ 200 ਤੋਂ ਵੱਧ ਤਿਆਰੀ ਮੀਟਿੰਗਾਂ ਕੀਤੇ ਜਾਣ ਦੀ ਉਮੀਦ ਹੈ | ਅਗਲੀ ਜੀ-20 ਸਿਖਰ ਵਾਰਤਾ 9 ਤੇ 10 ਸਤੰਬਰ ਨੂੰ ਨਵੀਂ ਦਿੱਲੀ ‘ਚ ਹੋਣੀ ਹੈ, ਜਿਸ ਵਿੱਚ ਮੈਂਬਰ ਮੁਲਕਾਂ ਦੇ ਮੁਖੀ ਸ਼ਾਮਲ ਹੋਣਗੇ | ਜੀ-20 ਮੈਂਬਰ ਮੁਲਕਾਂ ‘ਚ ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਯੂ ਕੇ, ਯੂ ਐੱਸ ਤੇ ਯੂਰਪੀ ਯੂਨੀਅਨ ਸ਼ਾਮਲ ਹਨ |

LEAVE A REPLY

Please enter your comment!
Please enter your name here