27.8 C
Jalandhar
Wednesday, April 24, 2024
spot_img

ਗੋਲਡੀ ਬਰਾੜ ਦਾ ਦਾਅਵਾ, ਨਾ ਮੈਂ ਅਮਰੀਕਾ ‘ਚ ਤੇ ਨਾ ਕਿਸੇ ਦੀ ਹਿਰਾਸਤ ‘ਚ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਗੋਲਡੀ ਬਰਾੜ ਨੂੰ ਅਮਰੀਕਾ ‘ਚ ਹਿਰਾਸਤ ‘ਚ ਲੈਣ ਦੇ ਕੀਤੇ ਦਾਅਵੇ ਤੋਂ ਤਿੰਨ ਦਿਨ ਮਗਰੋਂ ਗੈਂਗਸਟਰ ਨੇ ਯੂਟਿਊਬ ‘ਤੇ ਦਿੱਤੀ ਇੰਟਰਵਿਊ ‘ਚ ਦਾਅਵਾ ਕੀਤਾ ਹੈ ਕਿ ਉਹ ਨਾ ਕਿਸੇ ਦੀ ਹਿਰਾਸਤ ‘ਚ ਹੈ ਤੇ ਨਾ ਹੀ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਹੈ | ਬਰਾੜ ਵੀਡੀਓ ‘ਚ ਇਕ ਪੱਤਰਕਾਰ ਨੂੰ ਇਹ ਕਹਿੰਦਾ ਨਜ਼ਰ ਆ ਰਿਹਾ ਹੈ ਕਿ ਭਗਵੰਤ ਮਾਨ ਦਾ ਦਾਅਵਾ ਸਰਾਸਰ ਗਲਤ ਹੈ | ਉਹ ਤਾਂ ਅਮਰੀਕਾ ‘ਚ ਵੀ ਨਹੀਂ ਹੈ | ਇਹ ਵੀਡੀਓ ਮਾਨ ਲਈ ਵੱਡੀ ਨਮੋਸ਼ੀ ਹੈ, ਕਿਉਂਕਿ ਉੁਨ੍ਹਾ ਗੁਜਰਾਤ ‘ਚ ਮੀਡੀਆ ਸਾਹਮਣੇ ਉਪਰੋਕਤ ਦਾਅਵਾ ਕੀਤਾ ਸੀ | ਮੁੱਖ ਮੰਤਰੀ ਦੀ ਮੀਡੀਆ ਟੀਮ, ਜਿਸ ‘ਚ ਪੰਜਾਬ ਦੇ ਕੁਝ ਆਈ ਏ ਐੱਸ ਅਧਿਕਾਰੀ ਵੀ ਸ਼ਾਮਲ ਸਨ, ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਉਹ ਅਹਿਮ ਪ੍ਰੈੱਸ ਕਾਨਫਰੰਸ ਲਈ ਤਿਆਰ ਰਹਿਣ, ਜਿਸ ‘ਚ ਮੁੱਖ ਮੰਤਰੀ ਮਾਨ ਤਫਸੀਲ ‘ਚ ਦੱਸਣਗੇ ਕਿ ਬਰਾੜ ਨੂੰ ਹਿਰਾਸਤ ‘ਚ ਕਿਵੇਂ ਲਿਆ ਗਿਆ | ਮਾਨ ਦਾ ਦਾਅਵਾ ਮੂਸੇਵਾਲਾ ਕੇਸ ‘ਚ ਪੰਜਾਬ ਪੁਲਸ ਲਈ ਇਕ ਹੋਰ ਝਟਕਾ ਹੈ ਕਿਉਂਕਿ ਜਦੋਂ ਕਿਸੇ ਲੋੜੀਂਦੇ ਭਾਰਤੀ ਅਪਰਾਧੀ ਨੂੰ ਵਿਦੇਸ਼ ਵਿਚ ਕਾਬੂ ਕੀਤਾ ਜਾਂਦਾ ਹੈ ਤਾਂ ਅਜਿਹੇ ਕੇਸਾਂ ਨਾਲ ਭਾਰਤ ਸਰਕਾਰ ਤੇ ਕੇਂਦਰੀ ਏਜੰਸੀਆਂ ਸਿੱਝਦੀਆਂ ਹਨ |
ਇਸ ਤੋਂ ਪਹਿਲਾਂ ਦਿੱਲੀ ਵਿਸ਼ੇਸ਼ ਸੈੱਲ ਦੀ ਪੁਲਸ ਨੇ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਬਹੁਤੇ ਸ਼ੂਟਰਾਂ ਨੂੰ ਗਿ੍ਫਤਾਰ ਕੀਤਾ ਸੀ | ਮਗਰੋਂ ਇਸ ਕੇਸ ਦਾ ਇਕ ਹੋਰ ਮੁਲਜ਼ਮ ਦੀਪਕ ਟੀਨੂੰ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਮਦਦ ਨਾਲ ਮਾਨਸਾ ਪੁਲਸ ਦੀ ਹਿਰਾਸਤ ਵਿਚੋਂ ਫਰਾਰ ਹੋ ਗਿਆ ਸੀ | ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਲੰਘੇ ਦਿਨ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਮਾਨ ਨੇ ਗੋਲਡੀ ਬਰਾੜ ਨੂੰ ਅਮਰੀਕਾ ‘ਚ ਹਿਰਾਸਤ ‘ਚ ਲੈਣ ਬਾਰੇ ਝੂਠ ਬੋਲਿਆ ਹੈ | ਸੂਬੇ ਦੀ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਕਿਹਾ ਸੀ ਕਿ ਬਰਾੜ ਨੂੰ ਜਲਦੀ ਭਾਰਤ ਲਿਆਂਦਾ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles