ਪੰਜਾਬ ਪੁਲਸ ਵੱਲੋਂ ਮੱਧ ਪ੍ਰਦੇਸ਼ ਦੇ ਜੰਗਲ ‘ਚੋਂ 20 ਪਿਸਤੌਲ ਬਰਾਮਦ

0
322

ਰੋਪੜ (ਬਿੰਦਰਾ)-ਪੁਲਸ ਨੇ ਨਜਾਇਜ਼ ਅਸਲੇ ਸਮੇਤ ਕਾਬੂ ਕੀਤੇ ਗੈਂਗਸਟਰ ਭਾਰਤ ਭੂਸ਼ਣ ਉਰਫ ਪੰਮੀ ਦੀ ਨਿਸ਼ਾਨਦੇਹੀ ‘ਤੇ ਮੱਧ ਪ੍ਰਦੇਸ਼ ਦੇ ਜੰਗਲ ਵਿੱਚੋਂ 20 ਪਿਸਤੌਲ ਤੇ 40 ਮੈਗਜ਼ੀਨ ਬਰਾਮਦ ਕੀਤੇ ਹਨ, ਜਦੋਂ ਕਿ ਮੁਲਜ਼ਮ ਦੀਪਕ ਸਿੰਘ ਉਰਫ ਪਿ੍ੰਸ ਉਰਫ ਮਨੋਜ ਪੁਲਸ ਦੇ ਕਾਬੂ ਨਹੀਂ ਆਇਆ |
ਐੱਸ ਐੱਸ ਪੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਜ਼ਿਲ੍ਹਾ ਪੁਲਸ ਨੇ 2 ਦਸੰਬਰ ਨੂੰ ਥਾਣਾ ਰੂਪਨਗਰ ਵਿਖੇ ਅਮਰੀਕਾ ‘ਚ ਰਹਿਣ ਵਾਲੇ ਗੈਂਗਸਟਰ ਪਵਿੱਤਰ ਸਿੰਘ ਦੇ ਸਾਥੀ ਭਾਰਤ ਭੂਸ਼ਣ ਪੰਮੀ ਨੂੰ ਗਿ੍ਫਤਾਰ ਕੀਤਾ ਸੀ, ਜਿਸ ਤੋਂ 4 ਪਿਸਟਲ ਅਤੇ 34 ਕਾਰਤੂਸ ਬਰਾਮਦ ਕੀਤੇ ਸਨ | ਉਸ ਤੋਂ ਪਤਾ ਲੱਗਾ ਕਿ ਉਹ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ‘ਚ ਸਪਲਾਈ ਕਰ ਰਿਹਾ ਸੀ, ਜਿਸ ਉਪਰੰਤ ਡੀ ਐੱਸ ਪੀ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਅਧੀਨ ਇੰਚਾਰਜ ਸੀ ਆਈ ਏ ਇੰਸਪੈਕਟਰ ਸਤਨਾਮ ਸਿੰਘ ਵੱਲੋਂ ਦੀਪਕ ਸਿੰਘ ਉਰਫ ਪੰਮੀ ਉਰਫ ਮਨੋਜ ਵਾਸੀ ਪਿੰਡ ਓਮਰਟੀ ਥਾਣਾ ਬਰਲਾ ਜ਼ਿਲ੍ਹਾ ਬਡਵਾਨੀ ਮੱਧ ਪ੍ਰਦੇਸ਼ ਨੂੰ ਮੁਕੱਦਮੇ ‘ਚ ਨਾਮਜ਼ਦ ਕਰਦੇ ਹੋਏ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਧਾਰ ਥਾਣਾ ਗੰਧਵਾਨੀ ਦੇ ਪਿੰਡ ਖੜਕੀ-ਬਾਰੀਆ ਦੇ ਜੰਗਲ ‘ਚ ਬਣਾਏ ਟਿਕਾਣੇ ਉੱਤੇ ਛਾਪੇਮਾਰੀ ਕੀਤੀ ਗਈ, ਜਿੱਥੋਂ 20 ਪਿਸਤੌਲ 30/32 ਬੋਰ ਸਮੇਤ 40 ਮੈਗਜ਼ੀਨ ਬਰਾਮਦ ਹੋਏ | ਦੀਪਕ ਸਿੰਘ ਦੀ ਗਿ੍ਫਤਾਰੀ ਲਈ ਟੀਮਾਂ ਮੱਧ ਪ੍ਰਦੇਸ਼ ਵਿਖੇ ਛਾਪੇਮਾਰੀ ਕਰ ਰਹੀਆਂ ਹਨ |

LEAVE A REPLY

Please enter your comment!
Please enter your name here