ਪੰਜਾਬ ‘ਚ ਮਨਾਈ ਜਿੱਤ ਦੀ ਖੁਸ਼ੀ

0
310

ਚੰਡੀਗੜ੍ਹ, (ਗੁਰਜੀਤ ਬਿੱਲਾ)
ਦਿੱਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਪੰਜਾਬ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ‘ਤੇ ਇਕੱਠੇ ਹੋ ਕੇ ਲੱਡੂ ਵੰਡ ਕੇ ਇਕ-ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ |
ਕੈਬਨਿਟ ਮੰਤਰੀ ਬ੍ਰਹਮ ਸੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ, ਲਾਲਚੰਦ ਕਟਾਰੂ ਚੱਕ, ਹਰਭਜਨ ਸਿੰਘ ਈ ਟੀ ਓ ਅਤੇ ਲਾਲਜੀਤ ਸਿੰਘ ਭੁੱਲਰ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਢੋਲ ਦੀ ਤਾਲ ‘ਤੇ ਭੰਗੜਾ ਪਾ ਕੇ ਜਿੱਤ ਦੀ ਖੁਸ਼ੀ ਮਨਾਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂਆਂ ਨੇ ਕਿਹਾ ਕਿ ਦੇਸ਼ ਭਰ ‘ਚ ਲੋਕ ਆਮ ਆਦਮੀ ਪਾਰਟੀ ਨੂੰ ਪਸੰਦ ਕਰ ਰਹੇ ਹਨ | ਦੇਸ਼ ਦੇ ਲੋਕ ਹੁਣ ਭਾਜਪਾ-ਕਾਂਗਰਸ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਚੰਗੇ ਬਦਲ ਵਜੋਂ ਦੇਖ ਰਹੇ ਹਨ | ਆਮ ਆਦਮੀ ਪਾਰਟੀ ਇੱਕ ਤੋਂ ਬਾਅਦ ਇੱਕ ਲਗਾਤਾਰ ਵੱਡੀਆਂ ਜਿੱਤਾਂ ਦਰਜ ਕਰ ਰਹੀ ਹੈ |

LEAVE A REPLY

Please enter your comment!
Please enter your name here