ਬਾਦਲ ਨੇ ਜਨਮ ਦਿਨ ਦਾ ਕੇਕ ਕੱਟਿਆ

0
242

ਲੰਬੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀਰਵਾਰ 96ਵੇਂ ਵਰ੍ਹੇ ‘ਚ ਪ੍ਰਵੇਸ਼ ਕਰ ਗਏ | ਉਨ੍ਹਾ ਪਿੰਡ ਬਾਦਲ ‘ਚ ਆਪਣੀ ਰਿਹਾਇਸ਼ ‘ਤੇ ਇਸ ਮੌਕੇ ਕੇਕ ਕੱਟਿਆ | ਇਸ ਮੌਕੇ ਬਾਦਲ ਪਰਵਾਰ ਦੇ ਇਲਾਵਾ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਮੈਂਬਰਾਂ ਦੇ ਇਲਾਵਾ ਸਾਬਕਾ ਵਿਧਾਇਕ, ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਪੁੱਜੇ | ਅਕਾਲੀ ਦਲ ਦੀ ਕੋਰ ਕਮੇਟੀ ਅਤੇ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ |
ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰੀਬ 40 ਮਿੰਟ ਤੱਕ ਮਹਿਮਾਨਾਂ ‘ਚ ਵਿਚਰੇ | ਕੇਕ ਦੀ ਰਸਮ ਉਪਰੰਤ ਉਨ੍ਹਾ ਸਮੂਹ ਲੀਡਰਾਂ ਨਾਲ ਫੋਟੋਆਂ ਖਿਚਵਾਈਆਂ | ਸਵੇਰੇ ਅਖੰਡ ਪਾਠ ਦੇ ਭੋਗ ਵੀ ਪਾਏ ਗਏ ਸਨ | ਕੁਝ ਮਹੀਨੇ ਪਹਿਲਾਂ ਸਿਹਤ ਖ਼ਰਾਬੀ ਉਪਰੰਤ ਡਾਕਟਰੀ ਸਲਾਹ ‘ਤੇ ਬਾਦਲ ਦੀਆਂ ਜਨਤਕ ਮੁਲਾਕਾਤਾਂ ‘ਤੇ ਰੋਕ ਲੱਗ ਗਈ ਸੀ | ਇਸ ਮੌਕੇ ਬਾਦਲ ਪਰਵਾਰ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਮੇਜਰ ਭੁਪਿੰਦਰ ਸਿੰਘ, ਲਾਲੀ ਬਾਦਲ ਅਤੇ ਬਾਵਾ ਬਾਦਲ ਵੀ ਮੌਜੂਦ ਸਨ | ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਅਤੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਜਨਮ ਦਿਨ ਨਿਰੋਲ ਪਰਵਾਰਕ ਸਮਾਗਮ ਸੀ | ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਆਦੇਸ਼ਪ੍ਰਤਾਪ ਸਿੰਘ ਕੈਰੋਂ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਬਸਪਾ ਸੰਸਦ ਮੈਂਬਰ ਅਵਤਾਰ ਸਿੰਘ ਕਰੀਮਪੁਰੀ, ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਬਸਪਾ ਵਿਧਾਇਕ ਨਛੱਤਰਪਾਲ, ਸਿਕੰਦਰ ਸਿੰਘ ਮਲੂਕਾ, ਗੋਬਿੰਦ ਸਿੰਘ ਲੌਂਗੋਵਾਲ, ਮਦਨ ਮੋਹਣ ਮਿੱਤਲ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ ਤੇ ਰੋਜ਼ੀ ਬਰਕੰਦੀ ਸਮੇਤ ਵੱਡੀ ਗਿਣਤੀ ਆਗੂ ਮੌਜੂਦ ਸਨ |

LEAVE A REPLY

Please enter your comment!
Please enter your name here