ਆਮ ਆਦਮੀ ਪਾਰਟੀ ਬਣੀ ਕੌਮੀ ਪਾਰਟੀ

0
288

ਚੰਡੀਗੜ੍ਹ (ਗੁਰਜੀਤ ਬਿੱਲਾ)-ਗੁਜਰਾਤ ਚੋਣ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਹੁਣ ਦੇਸ਼ ਦੀਆਂ ਰਾਸ਼ਟਰੀ ਸਿਆਸੀ ਪਾਰਟੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ | ਗੁਜਰਾਤ ਵਿੱਚ ਪਹਿਲੀ ਵਾਰ ਚੋਣ ਲੜ ਰਹੀ ਆਮ ਆਦਮੀ ਪਾਰਟੀ ਨੂੰ ਲੱਗਭੱਗ 13 ਫੀਸਦੀ ਵੋਟਾਂ ਮਿਲੀਆਂ ਹਨ ਅਤੇ ਪਾਰਟੀ ਨੇ 5 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ | ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘ਆਪ’ ਦੇ ਰਾਸ਼ਟਰੀ ਪਾਰਟੀ ਬਣਨ ‘ਤੇ ਗੁਜਰਾਤ ਅਤੇ ਦੇਸ਼ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ‘ਆਪ’ ਦੇ ਸਾਰੇ ਵਰਕਰਾਂ ਨੂੰ ਵਧਾਈ ਦਿੱਤੀ | ਕੇਜਰੀਵਾਲ ਨੇ ਕਿਹਾ ਕਿ ਸਿਰਫ 10 ਸਾਲਾਂ ‘ਚ ਕਿਸੇ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣਾ ਵੱਡੀ ਗੱਲ ਹੈ | ਕੰਮ ਦੀ ਰਾਜਨੀਤੀ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਦੇਸ਼ ਦੀ ਜਨਤਾ ਨੇ ਆਪਣੀ ਮਾਨਤਾ ਦੇ ਦਿੱਤੀ ਹੈ | ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਟਵਿੱਟਰ ‘ਤੇ ਲਿਖਿਆ ਕਿ ਆਮ ਆਦਮੀ ਪਾਰਟੀ ਦਾ ਸਿਆਸੀ ਸਫਰ ਸ਼ਾਨਦਾਰ ਰਿਹਾ ਹੈ | ਸਿਰਫ 10 ਸਾਲਾਂ ਦੇ ਅੰਦਰ ਹੀ ‘ਆਪ’ ਨੇ ਦਿੱਲੀ ਅਤੇ ਪੰਜਾਬ ‘ਚ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਅਤੇ ਹੁਣ ਗੁਜਰਾਤ ‘ਚ ਪਹਿਲੀ ਵਾਰ ਪਾਰਟੀ ਨੂੰ 40 ਲੱਖ ਤੋਂ ਵੀ ਵੱਧ ਵੋਟਾਂ ਮਿਲੀਆਂ | ਦੇਸ਼ ਦੇ ਆਮ ਲੋਕਾਂ ਲਈ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਉਨ੍ਹਾਂ ਨੂੰ ਹੁਣ ਰਾਸ਼ਟਰੀ ਪੱਧਰ ‘ਤੇ ਵੀ ਇੱਕ ਚੰਗਾ ਬਦਲ ਮਿਲ ਗਿਆ ਹੈ |

LEAVE A REPLY

Please enter your comment!
Please enter your name here