ਨਵੀਂ ਦਿੱਲੀ : ਭਾਜਪਾ ਆਗੂ ਤੇ ਸੰਸਦ ਮੈਂਬਰ ਸੁਸ਼ੀਲ ਮੋਦੀ ਨੇ 2 ਹਜ਼ਾਰ ਦੇ ਕਰੰਸੀ ਨੋਟਾਂ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਨ੍ਹਾਂ ਕਰੰਸੀ ਨੋਟਾਂ ਨੂੰ ਕਾਲੇ ਧਨ ਵਜੋਂ ਇਕੱਠਾ ਕੀਤਾ ਜਾ ਰਿਹਾ ਹੈ ਤੇ ਕੇਂਦਰ ਸਰਕਾਰ ਨੂੰ ਇਸ ਸੰਬੰਧ ‘ਚ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ | 2 ਹਜ਼ਾਰ ਦੇ ਕਰੰਸੀ ਨੋਟਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਇਨ੍ਹਾਂ ਨੋਟਾਂ ਨੂੰ ਸਰਕੁਲੇਸ਼ਨ ਵਿੱਚੋਂ ਬਾਹਰ ਕਰ ਦੇਣਾ ਚਾਹੀਦਾ ਹੈ | ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਫਰਵਰੀ ‘ਚ ਕਿਹਾ ਸੀ ਕਿ ਬੈਂਕਾਂ ਨੂੰ ਅਜਿਹੀ ਕੋਈ ਹਦਾਇਤ ਨਹੀਂ ਦਿੱਤੀ ਗਈ ਕਿ 2 ਹਜ਼ਾਰ ਦੇ ਕਰੰਸੀ ਨੋਟ ਜਾਰੀ ਕਰਨੇ ਬੰਦ ਕਰ ਦਿੱਤੇ ਜਾਣ |




