ਨਵੀਂ ਦਿੱਲੀ : ਈ ਡੀ ਦੇ ਮੁਖੀ ਸੰਜੈ ਕੁਮਾਰ ਮਿਸ਼ਰਾ ਦੇ ਸੇਵਾ ਕਾਲ ‘ਚ ਤੀਜੀ ਵਾਰ ਕੀਤੇ ਗਏ ਵਾਧੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸੀ ਆਗੂ ਜਯਾ ਠਾਕੁਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਕੇਂਦਰ ਸਰਕਾਰ ਤੇ ਹੋਰਨਾਂ ਤੋਂ ਛੇ ਹਫਤਿਆਂ ਵਿਚ ਜਵਾਬ ਮੰਗਿਆ ਹੈ | ਜਸਟਿਸ ਬੀ ਆਰ ਗਵਈ ਤੇ ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੀ ਬੈਂਚ ਨੇ ਕੇਂਦਰ ਸਰਕਾਰ, ਕੇਂਦਰੀ ਵਿਜੀਲੈਂਸ ਕਮਿਸ਼ਨ ਤੇ ਈ ਡੀ ਦੇ ਡਾਇਰੈਕਟਰ ਨੂੰ ਨੋਟਿਸ ਜਾਰੀ ਕੀਤਾ ਹੈ |