ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਪਾਰਟੀ ਦਾ ਕੌਮੀ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਹੈ | ਪਾਠਕ ਪੰਜਾਬ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਇੰਚਾਰਜ ਸਨ | ਗੁਜਰਾਤ ‘ਚ ਮਿਲੀਆਂ ਵੋਟਾਂ ਦੇ ਆਧਾਰ ‘ਤੇ ਪਾਰਟੀ ਕੌਮੀ ਰੁਤਬਾ ਹਾਸਲ ਕਰਨ ਦੇ ਸਮਰੱਥ ਹੋ ਗਈ ਹੈ |




