ਪੰਚਾਇਤੀ ਜ਼ਮੀਨਾਂ ਛੁਡਾਉਣ ਦਾ ਦੂਜਾ ਪੜਾਅ ਛੇਤੀ : ਧਾਲੀਵਾਲ

0
274

ਚੰਡੀਗੜ੍ਹ : ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਪੜਾਅ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ | ਮੁਹਾਲੀ ਵਿਖੇ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਹਰ ਹਾਲਤ ‘ਚ ਨਾਜਾਇਜ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ | ਉਨ੍ਹਾ ਦੁਹਰਾਇਆ ਕਿ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨੂੰ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ |

LEAVE A REPLY

Please enter your comment!
Please enter your name here