ਚੰਡੀਗੜ੍ਹ ‘ਚ ਹਰਿਆਣਾ ਕੇਡਰ ਦਾ ਐੱਸ ਐੱਸ ਪੀ ਲਾਉਣ ਦਾ ਮਾਨ ਵੱਲੋਂ ਵਿਰੋਧ

0
234

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੁਲਦੀਪ ਸਿੰਘ ਚਾਹਲ ਦੀ ਥਾਂ ਹਰਿਆਣਾ ਕੇਡਰ ਦੀ ਅਧਿਕਾਰੀ ਨੂੰ ਚੰਡੀਗੜ੍ਹ ਦੀ ਐੱਸ ਐੱਸ ਪੀ ਲਾਉਣ ‘ਤੇ ਇਤਰਾਜ਼ ਜਤਾਇਆ ਹੈ |
ਚਹਿਲ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਰਾਤ ਯੂ ਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ‘ਤੇ ਉਨ੍ਹਾ ਦਾ ਕਾਰਜਕਾਲ ਪੂਰਾ ਹੋਣ ਤੋਂ ਦਸ ਮਹੀਨੇ ਪਹਿਲਾਂ ਵਾਪਸ ਭੇਜ ਦਿੱਤਾ ਸੀ | ਯੂ ਟੀ ਦੇ ਪ੍ਰਸ਼ਾਸਕ ਪੰਜਾਬ ਦੇ ਰਾਜਪਾਲ ਵੀ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ-ਕਮ-ਯੂ ਟੀ ਪ੍ਰਸ਼ਾਸਕ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ ਯੂ ਟੀ ਚੰਡੀਗੜ੍ਹ ਦੇ ਐੱਸ ਐੱਸ ਪੀ ਦਾ ਅਹੁਦਾ ਰਵਾਇਤੀ ਤੌਰ ‘ਤੇ ਪੰਜਾਬ ਕੇਡਰ ਦੇ ਆਈ ਪੀ ਐੱਸ ਅਧਿਕਾਰੀ ਰਾਹੀਂ ਭਰਿਆ ਜਾਂਦਾ ਹੈ ਅਤੇ ਹਰਿਆਣਾ ਕੇਡਰ ਦੇ ਆਈ ਏ ਐੱਸ ਨੂੰ ਚੰਡੀਗੜ੍ਹ ਦਾ ਡੀ ਸੀ ਲਗਾਇਆ ਜਾਂਦਾ ਹੈ | ਮੈਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਕੁਲਦੀਪ ਸਿੰਘ ਚਾਹਲ ਨੂੰ ਸਮੇਂ ਤੋਂ ਪਹਿਲਾਂ ਪੰਜਾਬ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਇਸ ਅਹੁਦੇ ਦਾ ਚਾਰਜ ਹਰਿਆਣਾ ਕੇਡਰ ਦੇ ਆਈ ਪੀ ਐੱਸ ਅਧਿਕਾਰੀ ਨੂੰ ਦਿੱਤਾ ਗਿਆ ਹੈ, ਜੋ ਗਲਤ ਹੈ |

LEAVE A REPLY

Please enter your comment!
Please enter your name here