ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾ ਨੂੰ ਟਰਾਂਸਪੋਰਟ ਮਾਫੀਆ ਕਹਿਣ ਵਾਲਿਆਂ ‘ਤੇ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਅਤੇ ਇਸ ਦਾ ਪਹਿਲਾ ਨੋਟਿਸ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਭੇਜਿਆ ਜਾਵੇਗਾ | ਉਨ੍ਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਮਾਫੀਆ ਕਹਿਣ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ | ਉਨ੍ਹਾ ਦੋਸ਼ ਲਗਾਇਆ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਜਿਨ੍ਹਾਂ ਕੋਲੋਂ ਕੰਟਰੋਲ ਨਹੀਂ ਹੋ ਰਹੀ, ਉਹ ਦੂਜਿਆਂ ਨੂੰ ਮੱਤਾਂ ਦੇਣ ਅਤੇ ਸੁਰਖੀਆਂ ਬਟੋਰਨ ਲਈ ਅੱਡੋ-ਅੱਡ ਬਿਆਨ ਦੇ ਰਹੇ ਹਨ |