ਨਵੀਂ ਦਿੱਲੀ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਵੀਰਵਾਰ ਲੋਕ ਸਭਾ ਵਿਚ ਕਿਹਾ ਕਿ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਸ਼ਵ ਪੱਧਰ ਦੇ ਮੁਕਾਬਲੇ ਘੱਟ ਹਨ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੀਆਂ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਦੀਆਂ ਸਰਕਾਰਾਂ ਨੂੰ ਵੈਟ ਘਟਾਉਣ ਲਈ ਕਹਿਣਾ ਚਾਹੀਦਾ ਹੈ | ਇਸ ਨਾਲ ਕੀਮਤਾਂ ਹੇਠਾਂ ਆ ਸਕਦੀਆਂ ਹਨ | ਪ੍ਰਸ਼ਨਕਾਲ ਦੌਰਾਨ ਉਨ੍ਹਾ ਕਿਹਾ ਕਿ ਪੱਛਮੀ ਬੰਗਾਲ ਸਮੇਤ ਛੇ ਰਾਜਾਂ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਨਹੀਂ ਘਟਾਇਆ, ਜਦਕਿ ਭਾਜਪਾ ਸ਼ਾਸਤ ਕਈ ਰਾਜਾਂ ਅਤੇ ਕੁਝ ਹੋਰ ਰਾਜਾਂ ਨੇ ਇਸ ਨੂੰ ਘਟਾ ਦਿੱਤਾ ਹੈ |