ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਵਿਚ ਕਸ਼ਮੀਰ ਮੁੱਦਾ ਉਠਾਉਣ ‘ਤੇ ਭਾਰਤ ਨੇ ਪਾਕਿਸਤਾਨ ‘ਤੇ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਜਿਸ ਦੇਸ਼ ਨੇ ਅਲ-ਕਾਇਦਾ ਦੇ ਸਾਬਕਾ ਨੇਤਾ ਓਸਾਮਾ ਬਿਨ ਲਾਦੇਨ ਨੂੰ ਸੁਰੱਖਿਅਤ ਪਨਾਹ ਦਿੱਤੀ ਹੈ ਅਤੇ ਆਪਣੇ ਗੁਆਂਢੀ ਦੇਸ਼ ਦੀ ਸੰਸਦ ‘ਤੇ ਹਮਲਾ ਕੀਤਾ, ਉਸ ਨੂੰ ਸੰਯੁਕਤ ਰਾਸ਼ਟਰ ਦੀ ਸ਼ਕਤੀਸਾਲੀ ਸੰਸਥਾ ‘ਚ ਉਪਦੇਸ਼ ਦੇਣ ਦਾ ਕੋਈ ਅਧਿਕਾਰ ਨਹੀਂ ਹੈ | ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਸਖਤ ਟਿੱਪਣੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਵੱਲੋਂ ਬੁੱਧਵਾਰ ਨੂੰ ਕਸ਼ਮੀਰ ਦਾ ਮੁੱਦਾ ਉਠਾਉਣ ਦੇ ਜਵਾਬ ਵਿੱਚ ਆਈ ਹੈ | ਜੈਸ਼ੰਕਰ ਨੇ ਕਿਹਾ ਕਿ ਅਜਿਹਾ ਦੇਸ਼ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ ਤੇ ਸੱਚ ਤੋਂ ਨਾ ਲੁਕੇ |




