ਆਸ਼ੂ ਦੇ ਪੀ ਏ ਵੱਲੋਂ ਆਤਮ-ਸਮਰਪਣ

0
274

ਲੁਧਿਆਣਾ (ਐੱਮ ਐੱਸ ਭਾਟੀਆ, ਰੈਕਟਰ ਕਥੂਰੀਆ)-ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸੰਬੰਧੀ ਟੈਂਡਰ ਘੁਟਾਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਭਗੌੜੇ ਚਲੇ ਆ ਰਹੇ ਮੁਲਜ਼ਮ ਪੰਕਜ ਮਲਹੋਤਰਾ ਉਰਫ ਮੀਨੂੰ ਮਲਹੋਤਰਾ ਨੂੰ ਗਿ੍ਫਤਾਰ ਕਰ ਲਿਆ, ਜਦੋਂ ਉਸ ਨੇ ਲੁਧਿਆਣਾ ਵਿਖੇ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਆਤਮ ਸਮਰਪਣ ਕੀਤਾ |
ਇਹ ਮੁਲਜ਼ਮ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਪੀ.ਏ. ਵਜੋਂ ਕੰਮ ਕਰਦਾ ਰਿਹਾ ਹੈ | ਵਿਜੀਲੈਂਸ ਵੱਲੋਂ ਚਲਾਈ ਗਈ ਕਾਨੂੰਨੀ ਕਾਰਵਾਈ ਕਾਰਨ ਉਸ ਨੂੰ ਖਦਸ਼ਾ ਸੀ ਕਿ ਅਦਾਲਤ ਉਸ ਨੂੰ ਇਸ ਘੁਟਾਲੇ ਵਿੱਚ ਭਗੌੜਾ ਐਲਾਨ ਸਕਦੀ ਹੈ, ਕਿਉਂਕਿ ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਉਸ ਨੂੰ ਅਤੇ ਇੱਕ ਹੋਰ ਮੁਲਜ਼ਮ ਇੰਦਰਜੀਤ ਸਿੰਘ ਉਰਫ ਇੰਡੀ ਜੋ ਉਕਤ ਸਾਬਕਾ ਮੰਤਰੀ ਦਾ ਪੀ.ਏ. ਸੀ, ਵਿਰੁੱਧ ਇਸ ਬਾਰੇ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਉਸ ਕੇਸ ਦੀ ਸੁਣਵਾਈ ਦੀ ਅਗਲੀ ਤਾਰੀਖ 23 ਦਸੰਬਰ ਨਿਰਧਾਰਤ ਕੀਤੀ ਗਈ ਸੀ |

LEAVE A REPLY

Please enter your comment!
Please enter your name here