ਝੀਂਡਾ ਨੇ ਦਿੱਤਾ ਅਸਤੀਫਾ
ਚੰਡੀਗੜ੍ਹ : ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸ਼ਨੀਵਾਰ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਕਮੇਟੀ ਦੇ ਪ੍ਰਧਾਨ ਦੀ 21 ਦਸੰਬਰ ਨੂੰ ਚੋਣ ਹੋਵੇਗੀ, ਜਿਸ ਵਿਚ 38 ਮੈਂਬਰੀ ਐਡਹਾਕ ਕਮੇਟੀ ਪ੍ਰਧਾਨ ਦੀ ਚੋਣ ਕਰੇਗੀ | ਇਹ ਚੋਣ ਕਰੁਕਸ਼ੇਤਰ ਦੇ 6ਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਜਾਵੇਗੀ | ਉਨ੍ਹਾ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੁੱਲ੍ਹੇ ਦਿਲ ਨਾਲ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣਾ ਚਾਹੀਦਾ ਹੈ | ਉੱਥੇ ਹੀ ਕਮੇਟੀ ‘ਚ ਆਪਣੇ ਸਾਥੀਆਂ ਨੂੰ ਸ਼ਾਮਲ ਨਾ ਕਰਨ ਦੇ ਰੋਸ ਵਜੋਂ ਜਗਦੀਸ਼ ਸਿੰਘ ਝੀਂਡਾ ਨੇ 38 ਮੈਂਬਰੀ ਐਡਹਾਕ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ | ਝੀਂਡਾ ਨੇ ਐਤਵਾਰ ਨੂੰ ਕਰੁਕਸ਼ੇਤਰ ‘ਚ ਮੀਟਿੰਗ ਸੱਦੀ ਹੈ |




