ਨਵੀਂ ਦਿੱਲੀ : ਇਥੋਂ ਦੀ ਅਦਾਲਤ ਨੇ ਆਫਤਾਬ ਅਮੀਨ ਪੂਨਾਵਾਲਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ 22 ਦਸੰਬਰ ਦੀ ਤਰੀਕ ਤੈਅ ਕੀਤੀ ਹੈ | ਆਫਤਾਬ ਪੂਨਾਵਾਲਾ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ ਵਕਾਲਤਨਾਮੇ ‘ਤੇ ਦਸਤਖਤ ਕੀਤੇ ਹਨ, ਪਰ ਉਸ ਨੂੰ ਇਹ ਨਹੀਂ ਪਤਾ ਸੀ ਕਿ ਉਸ ਦੀ ਤਰਫੋਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਜਾਵੇਗੀ | ਇਸ ਤੋਂ ਪਹਿਲਾਂ ਆਪਣੀ ਲਿਵ-ਇਨ ਪਾਰਟਨਰ ਸ਼ਰਧਾ ਵਾਕਰ ਦੀ ਹੱਤਿਆ ਕਰਨ ਦੇ ਮੁਲਜ਼ਮ ਆਫਤਾਬ ਨੇ ਆਪਣੇ ਵਕੀਲ ਨੂੰ ਦਿੱਲੀ ਦੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਖਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ | ਵਧੀਕ ਸੈਸ਼ਨ ਜੱਜ ਵਰਿੰਦਾ ਕੁਮਾਰੀ ਨੇ ਕਿਹਾ ਸੀ ਕਿ ਅਦਾਲਤ ਨੂੰ ਪੂਨਾਵਾਲਾ ਤੋਂ ਈਮੇਲ ਰਾਹੀਂ ਜਾਣਕਾਰੀ ਮਿਲੀ ਹੈ ਕਿ ਜ਼ਮਾਨਤ ਅਰਜ਼ੀ ਗਲਤੀ ਨਾਲ ਦਾਇਰ ਕੀਤੀ ਗਈ ਸੀ |




