ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ਼ ਕਰਨ ‘ਚ ਫਿਰੋਜ਼ਪੁਰ ਅੱਵਲ

0
260

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ, ਜਿਸ ਨੇ 7911 ਮੀਟਿ੍ਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਸਫਾਈ ਕੀਤੀ ਹੈ | ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜਰ ਨੇ ਦੱਸਿਆ ਕਿ ਫਿਰੋਜ਼ਪੁਰ, ਜ਼ੀਰਾ, ਗੁਰੂ ਹਰਸਹਾਇ, ਤਲਵੰਡੀ ਭਾਈ, ਮੱਲਾਂਵਾਲਾ, ਮੁੱਦਕੀ, ਮੱਖੂ ਅਤੇ ਮਮਦੋਟ ਸਮੇਤ 8 ਸ਼ਹਿਰੀ ਸਥਾਨਕ ਇਕਾਈਆਂ (ਯੂ ਐੱਲ ਬੀ) ਵਾਲੇ ਜ਼ਿਲ੍ਹਾ ਫਿਰੋਜ਼ਪੁਰ ਨੇ ਆਪਣੀ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਦਾ ਟੀਚਾ ਮੁਕੰਮਲ ਕਰ ਲਿਆ ਹੈ | ਹੁਣ ਰੋਜ਼ਾਨਾ ਰਹਿੰਦ-ਖੂੰਹਦ ਨੂੰ ਐੱਮ ਆਰ ਐੱਫ ਅਤੇ ਕੰਪੋਸਟ ਪਿਟਸ ਵਿਚ ਭੇਜਿਆ ਜਾ ਰਿਹਾ ਹੈ, ਤਾਂ ਜੋ ਇਸ ਦੀ ਰੀਸਾਈਕਲਿੰਗ ਕੀਤੀ ਜਾ ਸਕੇ |
ਉਨ੍ਹਾ ਦੱਸਿਆ ਕਿ ਰੋਜ਼ਾਨਾ ਡੋਰ-ਟੂ-ਡੋਰ 85 ਫੀਸਦੀ ਰਹਿੰਦ-ਖੂੰਹਦ ਨੂੰ ਵੱਖ-ਵੱਖ ਪ੍ਰਾਪਤ ਕੀਤਾ ਜਾਂਦਾ ਹੈ, ਬਾਕੀ ਦੀ ਮਿਸ਼ਰਤ ਰਹਿੰਦ-ਖੂੰਹਦ ਨੂੰ ਰੋਜ਼ਾਨਾ ਵੱਖ-ਵੱਖ ਕਰਕੇ ਉਸੇ ਦਿਨ ਇਸ ਦਾ ਨਿਪਟਾਰਾ ਕੀਤਾ ਜਾਂਦਾ ਹੈ | ਹੁਣ 100 ਫੀਸਦੀ ਰਹਿੰਦ-ਖੂੰਹਦ ਨੂੰ ਘਰ-ਘਰ ਜਾ ਕੇ ਵੱਖ-ਵੱਖ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

LEAVE A REPLY

Please enter your comment!
Please enter your name here