ਕਾਮਰੇਡ ਭਗਵਾਨ ਸਿੰਘ ਅਣਖੀ ਦੀ 31ਵੀਂ ਬਰਸੀ ਦੀਆਂ ਤਿਆਰੀਆਂ ਮੁਕੰਮਲ

0
380

ਪਟਿਆਲਾ : ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ (ਰਜਿ.) ਵੱਲੋਂ ਕਾਮਰੇਡ ਭਗਵਾਨ ਸਿੰਘ ਦੀ ਅਣਖੀ ਦੀ 31ਵੀਂ ਬਰਸੀ 19 ਦਸੰਬਰ ਨੂੰ ਫੈਕਟਰੀ ਏਰੀਆ ਪਟਿਆਲਾ ਵਿਖੇ ਮਨਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪਟਿਆਲਾ ਸਰਕਲ ਦੇ ਆਗੂਆਂ ਵਿਸ਼ਵਨਾਥ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਪ੍ਰਕਾਸ਼ ਸਿੰਘ ਅਤੇ ਹੋਰ ਆਗੂਆਂ ਤੇ ਵਰਕਰਾਂ ਵੱਲੋਂ ਬਲਵਿੰਦਰ ਸਿੰਘ ਸੰਧੂ, ਕਰਮ ਚੰਦ ਭਾਰਦਵਾਜ ਅਤੇ ਸਿਕੰਦਰ ਨਾਥ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਅਤੇ ਫੈਕਟਰੀ ਏਰੀਆ ਨੂੰ ਝੰਡੀਆਂ ਤੇ ਮਾਟੋਆਂ ਨਾਲ ਸਜਾਇਆ ਜਾ ਰਿਹਾ ਹੈ | ਸ਼ਰਧਾਂਜਲੀ ਸਮਾਰੋਹ ਵਿੱਚ ਸਾਥੀ ਅਣਖੀ ਤੇ ਵਿਛੜੇ ਸੂਬਾਈ ਆਗੂਆਂ ਤੇ ਵਰਕਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੂਬੇ ਦੇ ਕੋਨੋ-ਕੋਨੋ ਤੋਂ ਹਜ਼ਾਰਾਂ ਬਿਜਲੀ ਕਾਮੇ ਅਣਖੀ ਭਵਨ ਫੈਕਟਰੀ ਏਰੀਆ ਪਟਿਆਲਾ ਵਿਖੇ ਵੱਡੀ ਗਿਣਤੀ ਵਿੱਚ ਪੁੱਜ ਰਹੇ ਹਨ | ਇਸ ਮੌਕੇ ‘ਨਵਾਂ ਜ਼ਮਾਨਾ’ ਵੱਲੋਂ ਕਾਮਰੇਡ ਅਣਖੀ ਵਿਸ਼ੇਸ਼ ਸਪਲੀਮੈਂਟ ਕੱਢਿਆ ਜਾ ਰਿਹਾ ਹੈ | ਸਮਾਗਮ ਸਮੇਂ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ | ਸਮਾਗਮ ਨੂੰ ਸੰਬੋਧਨ ਕਰਨ ਲਈ ਭਰਾਤਰੀ ਜਥੇਬੰਦੀਆਂ ਦੇ ਸੂਬਾਈ ਆਗੂ ਪਹੁੰਚ ਰਹੇ ਹਨ | ਸਾਥੀ ਅਣਖੀ ਦੀ ਯਾਦ ਨੂੰ ਸਮਰਪਤ ਸਾਲ 2023 ਦਾ ਕੈਲੰਡਰ ਵੀ ਕੱਢਿਆ ਜਾ ਰਿਹਾ ਹੈ ਤੇ ਸਾਥੀ ਅਣਖੀ ਦੇ ਪਰਵਾਰ ਨੂੰ ਸਨਮਾਨਤ ਕੀਤਾ ਜਾਵੇਗਾ | ਸਮੂਹ ਸਾਥੀਆਂ ਅਤੇ ਵਰਕਰਾਂ ਨੂੰ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ |

LEAVE A REPLY

Please enter your comment!
Please enter your name here