ਮੁੰਬਈ : ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੇ ਆਗੂ ਸੰਜੇ ਰਾਊਤ ਨੇ ਐਤਵਾਰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਪਾਸੇ ਰੂਸ-ਯੂਕਰੇਨ ਜੰਗ ਵਿਚ ਵਿਚੋਲਗੀ ਕਰਦੇ ਹਨ, ਪਰ ਦੂਜੇ ਪਾਸੇ ਮਹਾਰਾਸ਼ਟਰ-ਕਰਨਾਟਕ ਸਰਹੱਦੀ ਵਿਵਾਦ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ, ਜੋ ‘ਚੰਗੇ ਲੀਡਰ ਦੀ ਨਿਸ਼ਾਨੀ ਨਹੀਂ’ ਹੈ | ਪਾਰਟੀ ਦੇ ਮੁੱਖ ਪੱਤਰ ‘ਸਾਮਨਾ’ ਵਿਚ ਪ੍ਰਕਾਸ਼ਤ ਆਪਣੇ ਹਫਤਾਵਾਰੀ ਕਾਲਮ ‘ਰੋਕਟੋਕ’ ਵਿਚ ਉਨ੍ਹਾ ਲਿਖਿਆ ਕਿ ਮਹਾਰਾਸ਼ਟਰ ਅਤੇ ਕਰਨਾਟਕ ਵਿਚਾਲੇ ਸਰਹੱਦੀ ਵਿਵਾਦ ਦੋਹਾਂ ਸੂਬਿਆਂ ਦੇ ਲੋਕਾਂ ਅਤੇ ਸਰਕਾਰਾਂ ਵਿਚਾਲੇ ਲੜਾਈ ਨਹੀਂ, ਸਗੋਂ ਮਨੁੱਖਤਾ ਦੀ ਲੜਾਈ ਹੈ |
ਗੈਂਗਸਟਰਾਂ ਦਾ ਕਰੀਬੀ ਫੜਿਆ
ਪਟਿਆਲਾ : ਸੀ ਆਈ ਏ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਨੇ ਗੈਂਗਸਟਰਾਂ ਦੇ ਕਰੀਬੀ ਯੂ ਪੀ ਦੇ ਬਦਾਯੂੰ ਜ਼ਿਲ੍ਹੇ ਦੇ ਵਸਨੀਕ ਰਾਹੁੁਲ ਸਿੰਘ ਨੂੰ ਗਿ੍ਫਤਾਰ ਕਰਕੇ ਉਸ ਕੋਲੋਂ ਇਕ ਰਿਵਾਲਵਰ ਤੇ 32 ਬੋਰ ਦੇ ਚਾਰ ਪਿਸਤੌਲ ਬਰਾਮਦ ਕੀਤੇ ਹਨ | ਇਹ ਜਾਣਕਾਰੀ ਐੱਸ ਐੱਸ ਪੀ ਵਰੁਣ ਸ਼ਰਮਾ ਨੇ ਦਿੱਤੀ |


